ਬੇਰਛਾ ਦੇ 50 ਪਰਿਵਾਰਾਂ ਨੇ ਫੜਿਆ ‘ਆਪ’ ਦਾ ਝਾੜੂ

ਦਸੂਹਾ, (ਸਮਾਜ ਵੀਕਲੀ): ਇਥੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਕੁਮਾਰ ਰੰਜਨ ਦੀ ਪ੍ਰੇਰਣਾ ਸਦਕਾ ਨੇੜਲੇ ਪਿੰਡ ਬੇਰਛਾ ਦੇ ਕਰੀਬ 50 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਸਬੰਧੀ ਪਿੰਡ ਬੇਰਛਾ ਵਿੱਚ ਹੋਈ ਬੈਠਕ ਵਿੰਚ ਸੰਜੇ ਕੁਮਾਰ ਰੰਜਨ ਨੇ ਕਿਹਾ ਕਿ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਕਿਉਕਿ ਸੂਬੇ ਦੀ ਮੌਜੂਦਾ ਕੈਪਟਨ ਸਰਕਾਰ ਅਤੇ ਇਸ ਤੋਂ ਪਹਿਲੀਆਂ ਸਰਕਾਰਾਂ ਨੇ ਲੋਕਾਂ ਨੂੰ ਲਾਅਰਿਆਂ ਤੋਂ ਸਿਵਾ ਹੋਰ ਕੁਝ ਨਹੀ ਦਿੱਤਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਝੂੱਲੀ ਹਨ੍ਹੇਰੀ ਤੋਂ ਜ਼ਾਹਰ ਹੋ ਰਿਹਾ ਹੈ ਕਿ ਪੰਜਾਬ ਦੀ ਜਨਤਾ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਨੂੰ ਕਾਂਗਰਸ ਮੁਕਤ ਕਰਵਾ ਕੇ ਹੀ ਦਮ ਲਵੇਗੀ। ਇਸ ਮੌਕੇ ਲਖਵਿੰਦਰ ਸਿੰਘ, ਕਮਲ, ਵਰਿੰਦਰ ਸਿੰਘ, ਸੁਰਜੀਤ ਸਿੰਘ, ਰਜਨੀਸ਼ ਸ਼ਰਮਾ, ਦਰਸ਼ਨ ਸਿੰਘ ਕੰਗ, ਧਰਮਪਾਲ ਸਲਗੋਤਰਾ, ਕੁਲਵੰਤ ਸਿੰਘ, ਰਾਣਾ ਰੰਧਾਵਾ, ਅਸ਼ੋਕ ਕੁਮਾਰ, ਭਜਨ ਸਿੰਘ, ਅਵਤਾਰ ਸਿੰਘ, ਪ੍ਰਦੀਪ ਕੁਮਾਰ ਆਦਿ ਸਮੇਤ ਪਿੰਡ ਦੇ ਪਤਵੰਤੇ ਮੌਜੂਦ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੁਲੀਸ ਪਾਰਟੀ ’ਤੇ ਹੋਏ ਹਮਲੇ ਨੂੰ ਪਿੰਡ ਵਾਸੀਆਂ ਨੇ ਨਕਾਰਿਆ
Next articleਅਕਾਲੀਆਂ ਵੱਲੋਂ ਸਫ਼ਾਈ ਸੇਵਕਾਂ ਦੇ ਹੱਕ ’ਚ ਧਰਨਾ