ਬ੍ਰਹਮ ਮਹਿੰਦਰਾ ਦੀ ਹਾਲਤ ਗੰਭੀਰ

ਐੱਸਏਐੱਸ ਨਗਰ- ਇਥੋਂ ਦੇ ਫੇਜ਼-8 ਸਥਿਤ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਬ੍ਰਹਮ ਮਹਿੰਦਰਾ ਦੀ ਹਾਲਤ ਗੰਭੀਰ ਹੈ। ਉਹ ਆਈਸੀਯੂ ਵਿੱਚ ਵੈਂਟੀਲੇਟਰ ’ਤੇ ਹਨ। ਬੁੱਧਵਾਰ ਨੂੰ ਕੈਬਨਿਟ ਮੰਤਰੀ ਦੀ ਬਾਇਪਾਸ ਸਰਜਰੀ ਅਤੇ ਪੇਟ ਦੀ ਅੰਤੜੀ ਦਾ ਅਪਰੇਸ਼ਨ ਕਰਨ ਤੋਂ ਬਾਅਦ ਉਨ੍ਹਾਂ ਦੀ ਹਾਲਤ ਬਿਹੱਤਰ ਦੱਸੀ ਜਾ ਰਹੀ ਸੀ ਪਰ ਸੂਤਰਾਂ ਮੁਤਾਬਕ ਮੰਤਰੀ ਦੀ ਹਾਲਤ ਵਿੱਚ ਬਹੁਤਾ ਸੁਧਾਰ ਨਹੀਂ ਹੈ। ਮੈਡੀਕਲ ਟੀਮ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਘਬਰਾਉਣ ਵਾਲੀ ਗੱਲ ਨਹੀਂ ਹੈ। ਅੱਜ ਦੇਰ ਸ਼ਾਮ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਫੋਰਟਿਸ ਹਸਪਤਾਲ ਦਾ ਦੌਰਾ ਕਰਕੇ ਬ੍ਰਹਮ ਮਹਿੰਦਰਾ ਦੀ ਖ਼ਬਰ-ਸਾਰ ਲਈ। ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਅਤੇ ਹੋਰ ਪ੍ਰਸ਼ਾਸਨਿਕ ਹਾਜ਼ਰ ਸਨ।

Previous articleKartarpur: Amarinder asks PM to press Pak on proposed service charge move
Next articleਬਿਜਲੀ ਸਪਲਾਈ ਦਰੁਸਤ ਕਰਾਉਣ ਲਈ ਕੌਮੀ ਮਾਰਗ ’ਤੇ ਧਰਨਾ