ਅੰਬਾਲਾ (ਸਮਾਜ ਵੀਕਲੀ): ਹਰਿਆਣਾ ਭਾਰਤੀ ਕਿਸਾਨ ਯੂਨੀਅਨ ਦੇ ਮੁਖੀ ਗੁਰਨਾਮ ਸਿੰਘ ਚੜੂਨੀ ਨੇ ਅੱਜ ਕਿਹਾ ਕਿ ਕਿਸਾਨ ਵਿਰੋਧੀ ਭਾਜਪਾ ਨੂੰ ਪੱਛਮੀ ਬੰਗਾਲ ਦੀ ਤਰ੍ਹਾਂ ਉੱਤਰ ਪ੍ਰਦੇਸ਼ ’ਚ ਵੀ ਹਰਾਇਆ ਜਾਵੇਗਾ ਜਿੱਥੇ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਚੜੂਨੀ ਨੇ ਦਾਅਵਾ ਕੀਤਾ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਲੋਕਾਂ ’ਚ ਭਾਜਪਾ ਪ੍ਰਤੀ ਨਫ਼ਰਤ ਵਧੀ ਹੈ ਕਿਉਂਕਿ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀਆਂ ਫਿਕਰਾਂ ਦਾ ਕੇਂਦਰ ਸਰਕਾਰ ਨੇ ਹੱਲ ਨਹੀਂ ਕੀਤਾ ਹੈ।
ਅੰਬਾਲਾ ਤੋਂ ਸਿੰਘੂ ਬਾਰਡਰ ਤੱਕ ਕਿਸਾਨਾਂ ਦੇ ਮਾਰਚ ਦੀ ਅਗਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਕਿਹਾ, ‘ਜਿਸ ਤਰ੍ਹਾਂ ਉਨ੍ਹਾਂ (ਭਾਜਪਾ) ਨੂੰ ਪੱਛਮੀ ਬੰਗਾਲ ’ਚ ਸੱਤਾ ’ਚ ਆਉਣ ਤੋਂ ਰੋਕਿਆ ਗਿਆ, ਉਸੇ ਤਰ੍ਹਾਂ ਮਿਸ਼ਨ ਯੂਪੀ ਹੋਵੇਗਾ ਅਤੇ ਭਾਜਪਾ ਦੀ ਹਾਰ ਯਕੀਨੀ ਬਣਾਈ ਜਾਵੇਗੀ।’ ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਇਸ ਸਾਲ ਦੀ ਸ਼ੁਰੂਆਤ ’ਚ ਪੱਛਮੀ ਬੰਗਾਲ ਤੇ ਜਿਨ੍ਹਾਂ ਰਾਜਾਂ ’ਚ ਚੋਣਾਂ ਹੋਈਆਂ ਹਨ, ਉੱਥੇ ਮਹਾਪੰਚਾਇਤਾਂ ਕੀਤੀਆਂ ਸਨ ਅਤੇ ਹੁਣ ਮਿਸ਼ਨ ਯੂਪੀ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਮਜ਼ਬੂਤ ਹੋ ਰਿਹਾ ਹੈ। ਜੇਕਰ ਸਰਕਾਰ ਸੋਚਦੀ ਹੈ ਕਿ ਇਹ ਅੰਦੋਲਨ ਕਮਜ਼ੋਰ ਪੈ ਗਿਆ ਹੈ ਤਾਂ ਉਹ ਗਲਤਫਹਿਮੀ ’ਚ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly