ਸਮਾਜ ਵੀਕਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਰਾਜ ‘ਸਭ ਤੋਂ ਵੱਧ ਪ੍ਰਭਾਵਿਤ ਹੈ’ ਤੇ ਇਕ ਕਰੋੜ ਲੋਕਾਂ ’ਤੇ ਤੂਫ਼ਾਨ ਦਾ ਅਸਰ ਪਿਆ ਹੈ। ਬੈਨਰਜੀ ਨੇ ਕਿਹਾ ਕਿ ਤਿੰਨ ਲੱਖ ਘਰ ਤੇ ਪਾਣੀ ਰੋਕਣ ਵਾਲੇ 134 ਢਾਂਚਿਆਂ ਨੂੰ ਨੁਕਸਾਨ ਪੁੱਜਾ ਹੈ।
ਮਮਤਾ ਨੇ ਕਿਹਾ ਕਿ ਪ੍ਰਭਾਵਿਤ ਖੇਤਰਾਂ ਲਈ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉੜੀਸਾ ਦੇ ਬਾਲਾਸੌਰ ਜ਼ਿਲ੍ਹੇ ਨਾਲ ਲੱਗਦਾ ਬੰਗਾਲ ਦਾ ਦੀਘਾ ਕਸਬਾ (ਪੱਛਮੀ ਮਿਦਨਾਪੁਰ) ਪਾਣੀ ਵਿਚ ਡੁੱਬ ਗਿਆ ਹੈ। ਇੱਥੇ ਫ਼ੌਜ ਨੂੰ ਰਾਹਤ ਕਾਰਜਾਂ ਲਈ ਸੱਦਿਆ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly