ਰੂਪਨਗਰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਰੂਪਨਗਰ ਵਿਖੇ ਨਵਜੰਮੀਆਂ ਬੱਚੀਆਂ ਨੂੰ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਵੱਲੋਂ ਬੇਬੀ ਕਿੱਟਾਂ ਅਤੇ ਕੰਬਲ ਵੰਡੇ ਗਏ। ਉਨ੍ਹਾਂ ਨੇ ਬੱਚੀਆਂ ਦੇ ਮਾਪਿਆਂ ਨਾਲ ਗੱਲ ਕਰਕੇ ਸਿਵਲ ਹਸਪਤਾਲ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਧੀਆਂ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਔਰਤ ਸਮਾਜ ਦੀ ਸਿਰਜਣਹਾਰ ਹੈ ਤੇ ਵੱਖ-ਵੱਖ ਖੇਤਰਾਂ ਵਿੱਚ ਔਰਤਾਂ ਨੇ ਮੱਲਾਂ ਮਾਰ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਮੁੰਡਿਆਂ ਤੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ। ਉਨ੍ਹਾਂ ਕਿਹਾ ਕਿ ਕੰਨਿਆ ਭਰੂਣ ਹੱਤਿਆਂ ਵਰਗੀ ਬੁਰਾਈ ਨੂੰ ਖਤਮ ਕਰਨ ਲਈ ਸਾਨੂੰ ਸਭ ਨੂੰ ਆਪਣੀ ਸਮਾਜਿਕ ਜਿੰਮੇਵਾਰੀ ਨਿਭਾਉਦੇ ਹੋਏ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਉਨਾਂ ਨੇ ਜਨ ਅੋਸ਼ਧੀ ਕੇਂਦਰ ਦਾ ਦੌਰਾ ਵੀ ਕੀਤਾ ਗਿਆ ਅਤੇ ਮੁਹੱਈਆ ਕਰਵਾਈ ਜਾ ਰਹੀ ਸੁਵਿਧਾ ’ਤੇ ਸੰਤੋਖ ਪ੍ਰਗਟ ਕੀਤਾ ਗਿਆ।