ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ(ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਸੂਬੇ ਵਿੱਚ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਹਰ ਜ਼ਿਲ੍ਹੇ ਦੇ ਦੋ ਅਤੇ ਸੂਬੇ ਭਰ ਵਿੱਚ ਕੁੱਲ 46 ਨੌਜਵਾਨਾਂ ਨੂੰ ਇਸ ਪੁਰਸਕਾਰ ਤਹਿਤ 51-51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਪੁਰਸਕਾਰ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਕੋਲੋਂ ਬਿਨੈ ਪੱਤਰ ਵੀ ਮੰਗ ਲਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਲਈ ਨੌਜਵਾਨ 30 ਨਵੰਬਰ ਤੱਕ ਅਰਜ਼ੀਆਂ ਦੇ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਪਿਛਲੇ ਕਈ ਸਾਲਾਂ ਤੋ ਰੁਕੇ ਹੋਏ ਸਨ ਪਰ ਹੁਣ ਇਕ ਵਾਰ ਫਿਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ ਹਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleSSP national highway in J&K attached to police headquarters
Next articleImplications of Netaji’s statue at India Gate