ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਤਕ

ਲੁਧਿਆਣਾ – ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ। ਇਸ ਮੌਕੇ ਮੈਂਬਰਾਂ ਨੇ ਸਿਰਪਾਉ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।  ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗੌਹਰ ਪੰਥ ਰਤਨ ਗਿਆਨੀ ਸੰਤ ਸਿੰਘ ਮਸਕੀਨ ਨਾਲ ਕਾਫੀ ਸਮਾਂ ਵਿਚਰਦੇ ਰਹੇ ਹਨ ਅਤੇ ਇਹ ਉਨ੍ਹਾਂ ਦੇ ਪਿਆਰੇ ਸ਼ਗਿਰਦਾਂ ‘ਚੋਂ ਇਕ ਹਨ। ਜਥੇਦਾਰ ਰਣਜੀਤ ਸਿੰਘ ਗੌਹਰ ਦਾ ਸੰਬੰਧ ਲੁਧਿਆਣਾ ਜ਼ਿਲ੍ਹੇ ਨਾਲ ਹੈ।

Previous articleਪੈਰਾ ਲੀਗਲ ਵਲੰਟੀਅਰਜ਼ ਦੀਆਂ ਟ੍ਰੈਨਿੰਗ ਲੋਕਾਂ ਦੀ ਮਦਦ ਲਈ ਹੋਵੇਗੀ ਲਾਹੇਵੰਦ: ਸੀ.ਜੇ.ਐਮ ਰਾਵਲ
Next articleਬ੍ਰਿਟਿਸ਼ ਏਅਰਵੇਜ਼ ਦੀਆਂ ਅਗਲੇ 48 ਘੰਟੇ ਲਈ ਉਡਾਣਾਂ ਰੱਦ