ਸ੍ਰੀਨਗਰ (ਸਮਾਜਵੀਕਲੀ) : ਭਾਜਪਾ ਦੀ ਬਾਂਦੀਪੋਰਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਵਸੀਮ ਬਾਰੀ ’ਤੇ ਹਮਲਾ ਦਹਿਸ਼ਤੀ ਜਥੇਬੰਦੀ ਲਸ਼ਕਰ-ਏ-ਤੋਇਬਾ ਵੱਲੋਂ ਯੋਜਨਾਬੱਧ ਢੰਗ ਨਾਲ ਕੀਤਾ ਗਿਆ। ਕਸ਼ਮੀਰ ਦੇ ਆਈਜੀ ਵਿਜੈ ਕੁਮਾਰ ਨੇ ਕਿਹਾ ਕਿ ਅਤਿਵਾਦੀਆਂ ਦੀ ਪਛਾਣ ਹੋ ਗਈ ਹੈ ਅਤੇ ਉਹ ਲਸ਼ਕਰ ਦਹਿਸ਼ਤੀ ਜਥੇਬੰਦੀ ਨਾਲ ਜੁੜੇ ਹੋਏ ਹਨ। ਇਨ੍ਹਾਂ ’ਚੋਂ ਇਕ ਪਾਕਿਸਤਾਨੀ ਅਤੇ ਇਕ ਸਥਾਨਕ ਦਹਿਸ਼ਤਗਰਦ ਆਬਿਦ ਸ਼ਾਮਲ ਹਨ।
ਆਗੂ ਦੀ ਨਿੱਜੀ ਸੁਰੱਖਿਆ ’ਚ ਤਾਇਨਾਤ ਪੁਲੀਸ ਕਰਮੀਆਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਹੁਣ ਤੱਕ 10 ਪੁਲੀਸ ਕਰਮੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਬਾਰੀ, ਉਸ ਦੇ ਪਿਤਾ ਬਸ਼ੀਰ ਅਹਿਮਦ ਅਤੇ ਭਰਾ ਉਮਰ ਬਸ਼ੀਰ ਅਤਿਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ’ਚ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਹਸਪਤਾਲ ’ਚ ਦਮ ਤੋੜਿਆ। ਪੁਲੀਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ।