ਭਾਜਪਾ ਆਗੂ ਲਾਲਾ ਜਗਜੀਵਨ ਰਾਮ ਨੇ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਅੱਪਰਾ (ਸਮਾਜ ਵੀਕਲੀ)  -ਕੇਂਦਰ ਦੀ ਭਾਜਪਾ ਗਠਜੋੜ ਸਰਕਾਰ ਦੁਆਰਾ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਅੱਜ ਨਜ਼ਦੀਕੀ ਪਿੰਡ ਨਗਰ ਦੇ ਭਾਜਪਾ ਆਗੂ ਲਾਲਾ ਜਗਜੀਵਨ ਰਾਮ ਨੇ ਹਾਈ ਕਮਾਂਡ ਨੂੰ ਭਾਜਪਾ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਇਸ ਮੌਕੇ ਬੋਲਦਿਆਂ ਲਾਲਾ ਜਗਜੀਵਨ ਰਾਮ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਪੰਜਾਬ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹੈ। ਜਦਕਿ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨ ਪੰਜਾਬ ਨੂੰ ਬਰਬਾਦ ਕਰਕੇ ਖੋਖਲਾ ਕਰ ਦੇਣਗੇ। ਉਨਾਂ ਕਿਹਾ ਕਿ ਇਹ ਕਾਨੂੰਨ ਸਰਮਾਏਦਾਰਾਂ ਨੂੰ ਲਾਭ ਪਹੁੰਚਾਉਣ ਵਾਲੇ ਹਨ। ਇਸ ਲਈ ਉਹ ਭਾਜਪਾ ਦੀਆਂ ਕਿਸਾਨ ਤੇ ਪੰਜਾਬ ਵਿਰੋਧੀ ਨੀਤੀਆਂ ਦੇ ਕਾਰਣ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ।

 

Previous articleਖੇਤੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਮੁਫਤ ਆਟਾ-ਦਾਲ ਸਕੀਮ ਦੇ ਲਾਭਪਾਤਰੀ ਵੀ ਵੱਡੇ ਪੱਧਰ ‘ਤੇ ਹੋਣਗੇ ਪ੍ਰਭਾਵਿਤ-ਸੋਮ ਦੱਤ ਸੋਮੀ, ਸਿਕੰਦਰ ਗਿੱਲ
Next articleਡਿਪਟੀ ਕਮਿਸ਼ਨਰ ਵਲੋਂ ਪੇਂਡੂ ਖੇਤਰਾਂ ਅੰਦਰ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ