ਭਾਜਪਾ ਨੇ ਲੋਕ ਸਭਾ ਚੋਣਾਂ ਲਈ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਅੰਮ੍ਰਿਤਸਰ ਤੋਂ ਟਿਕਟ ਦੇਣ ਦਾ ਐਲਾਨ ਕੀਤਾ ਹੈ। ਭਾਜਪਾ ਨੇ ਸਪੀਕਰ ਸੁਮਿੱਤਰਾ ਮਹਾਜਨ ਦੀ ਟਿਕਟ ਕੱਟ ਕੇ ਇੰਦੌਰ ਤੋਂ ਸ਼ੰਕਰ ਲਾਲਵਾਨੀ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਭਾਜਪਾ ਨੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੂੰ ਚਾਂਦਨੀ ਚੌਕ, ਉੱਤਰ-ਪੂਰਬੀ ਦਿੱਲੀ ਤੋਂ ਮਨੋਜ ਤਿਵਾੜੀ, ਪੱਛਮੀ ਦਿੱਲੀ ਤੋਂ ਮਰਹੂਮ ਡਾ. ਸਾਹਿਬ ਸਿੰਘ ਵਰਮਾ ਦੇ ਪੁੱਤਰ ਪ੍ਰਵੇਸ਼ ਵਰਮਾ ਅਤੇ ਦੱਖਣੀ ਦਿੱਲੀ ਤੋਂ ਰਮੇਸ਼ ਬਿਧੂੜੀ ਨੂੰ ਮੁੜ ਉਮੀਦਵਾਰ ਬਣਾਇਆ ਹੈ।
INDIA ਭਾਜਪਾ ਨੇ ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੂੰ ਮੈਦਾਨ ’ਚ ਉਤਾਰਿਆ