ਭਾਜਪਾ ਵਰਕਰਾਂ ਵੱਲੋਂ ਪੁਤਲਾ ਫੂਕ ਮੁਜ਼ਾਹਰਾ

ਫ਼ਤਹਿਗੜ੍ਹ ਸਾਹਿਬ– ਸੂਬਾ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਅੱਜ ਇੱਥੇ ਭਾਜਪਾ ਦੀ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਦੀ ਅਗਵਾਈ ਹੇਠ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸ੍ਰੀ ਗਰਗ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਦੀ ਨਿਖੇਧੀ ਕਰਦੇ ਹਨ, ਜਿਸ ਵਿਚ ਉਨ੍ਹਾਂ ਨਾਗਰਿਕਤਾ ਕਾਨੂੰਨ ਨੂੰ ਪੰਜਾਬ ਵਿਚ ਲਾਗੂ ਨਾ ਕਰਨ ਦੀ ਗੱਲ ਕਹੀ ਹੈ। ਇਸ ਮੌਕੇ ਭਾਜਪਾ ਦੇ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਨੂੰ ਇਕ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਪ੍ਰਦੀਪ ਗਰਗ, ਸਾਬਕਾ ਪ੍ਰਧਾਨ ਐੱਸ. ਐਨ. ਸ਼ਰਮਾ, ਜ਼ਿਲ੍ਹਾ ਭਾਜਪਾ ਦੇ ਜਰਨਲ ਸਕੱਤਰ ਸ਼ਸ਼ੀ ਭੂਸ਼ਨ ਗੁਪਤਾ, ਸਤੀਸ਼ ਉੱਪਲ ਅਤੇ ਭਾਜਪਾ ਮੰਡਲ ਸਰਹਿੰਦ ਦੇ ਪ੍ਰਧਾਨ ਮਨੋਜ ਗੁਪਤਾ ਤੇ ਹੋਰ ਵਰਕਰ ਮੌਜੂਦ ਸਨ।

Previous articleਮਾਰਕੀਟ ਕਮੇਟੀ ਚਮਕੌਰ ਸਾਹਿਬ ਦੇ ਅਹੁਦੇਦਾਰਾਂ ਦੀ ਤਾਜਪੋਸ਼ੀ
Next articleਹੁਸ਼ਿਆਰਪੁਰ ਦੀ ਕੈਪਟਨ ਤਾਨੀਆ ਸ਼ੇਰਗਿੱਲ ਨੂੰ ਮਿਲਿਆ ਅਗਵਾਈ ਦਾ ਮਾਣ