ਭਾਜਪਾ ਸਰਕਾਰ ਦਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਮੰਦਭਾਗਾ,ਜਰਮਨ ਦੇ ਪ੍ਰਧਾਨ ਸ੍ਰੀ ਪਰਮੋਦ ਕੁਮਾਰ ਮਿੰਟੂ ਤੇ ਚੇਅਰਮੈਨ ਸੰਧਾਵਾਲੀਆ।

ਹਮਬਰਗ/ ਜਰਮਨੀ (ਸਮਾਜ ਵੀਕਲੀ) ( ਭਰੋਲੀ+ ਮਾਨ): ਪੰਜਾਬ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕਿਸਾਨੀ ਨੂੰ ਬਚਾਉਣ ਲਈ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ, ਬਿਲਾਂ ਨੂੰ ਮਨਜ਼ੂਰ ਕਰਵਾਉਣ ਲਈ ਰਾਸ਼ਟਰਪਤੀ ਕੋਲੋਂ ਮੰਗੇਂ ਟਾਈਮ ਤੇ ਨਾਹ ਕਰਨ ਤੇ ਟਿੱਪਣੀ ਕਰਦਿਆਂ ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਸ੍ਰੀ ਪ੍ਰਮੋਦ ਕੁਮਾਰ ਮਿੰਟੂ ਅਤੇ ਚੇਅਰਮੈਨ ਗੁਰਭਗਬੰਤ ਸਿੰਘ ਸੰਧੇਵਾਲੀਆ ਨੇ ਸਾਂਝੇ ਤੌਰ ਤੇ ਪ੍ਰੈਸ ਨਾਲ਼ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਧਰਮ ਦੇ ਨਾਂ ਤੇ ਲੋਕਾਂ ਨੂੰ ਲੜਾਉਣ ਵਾਲੀ ਇਹ ਸਰਕਾਰ ਜਿਹੜੀ ਪੰਜਾਬ ਦੇ ਲੋਕਾਂ ਨੂੰ ਉਜਾੜਨ ਤੇ ਤੁਲੀ ਹੋਈ ਹੈ, ਫਿਰਕਾਪ੍ਰਸਤ,ਹੰਕਾਰੀ ਅਤੇ ਦੇਸ਼ ਵਿਰੋਧੀ ਸਰਕਾਰ ਇੱਕ ਇੱਕ ਕਰਕੇ ਸਰਕਾਰੀ ਅਦਾਰੇ ਪੂੰਜੀਪਤੀਆਂ ਦੇ ਨਾਂਮ ਕਰ ਰਹੀ ਹੈ, ਉਹਨਾਂ ਆਖਿਆ ਕਿ ਜੇਕਰ ਇਹਨਾ ਲੋਕਾਂ ਨੂੰ ਸਤਾ ਤੋਂ ਦੂਰ ਨਾ ਕੀਤਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਇਹ ਸਰਕਾਰ ਭਾਰਤ ਦੇ ਆਮ ਲੋਕਾਂ ਦੇ ਜੀਵਨ ਨੂੰ ਬੁਰੀ ਤਰ੍ਹਾਂ ਤਹਿਸ ਨਹਿਸ ਕਰ ਦੇਵੇਗੀ , ਮਿੰਟੂ ਹੋਰਾਂ ਆਖਿਆ ਕਿ ਕਾਂਗਰਸ ਇਕੋਂ ਇੱਕ ਅਜਿਹੀ ਪਾਰਟੀ ਹੈ ਜਿਹੜੀ ਕਿ ਦੇਸ਼ ਨੂੰ ਤਰੱਕੀ ਦੇ ਰਾਹ ਤੇ ਲਿਆ ਸਕਦੀ ਹੈ, ਅਤੇ ਆਪਣੇ ਨਾਗਰਿਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾ ਸਕਦੀ ਹੈ, ਪੰਜਾਬ ਸਰਕਾਰ ਵੱਲੋਂ  ਕਿਸਾਨ ਮਜ਼ਦੂਰ ਦੇ ਹੱਕ ਵਿੱਚ ਲਏ , ਫੈਸਲੇ ਇਸ ਗੱਲ ਦੀ ਗਵਾਹੀ ਭਰਦੇ ਹਨ, ਮਹਾਰਾਜਾ ਅਮਰਿੰਦਰ ਸਿੰਘ ਤੇ ਮਾਣ ਮਹਿਸੂਸ ਕਰਦੇ ਹੋਏ ਅਸੀਂ ਇਹ ਗੱਲ ਦਾਅਵੇ ਨਾਲ ਕਹਿ ਸਕਦੇ ਹਾਂ ਕਿ ਉਹ ਪੰਜਾਬ ਦੇ ਲੋਕਾਂ ਲਈ ਹਰ ਕੁਰਬਾਨੀ ਦੇਣ ਦਾ ਜਜ਼ਬਾ ਰਖਦੇ ਹਨ, ਤੇ ਜੋ ਭਾਰਤ ਦੇ ਪੰਜ ਹਵਾਈ ਅੱਡੇ ਪੂੰਜੀਪਤੀਆਂ ਦੇ ਹਵਾਲੇ ਕਰਨ ਤੇ ਮੋਦੀ ਸਰਕਾਰ ਦੀ ਰੱਜ਼ ਕੇ ਨਿੰਦਿਆ ਕੀਤੀ,ਤੇ ਭਾਰਤ ਦੇ ਲੋਕ ਮੋਦੀ ਨੂੰ ਕਦੇ ਮਾਫ਼ ਨਹੀਂ ਕਰਨਗੇ,ਇਸ ਸਮੇਂ ਸ੍ਰੀ ਰਾਜੀਵ ਬੇਰੀ ,ਸ੍ਰੀ ਰਾਜ ਸ਼ਰਮਾ ਤੇ ਮੈਡਮ ਨਾਜਮਾ ਨਾਜ਼ ਵੀ ਇਨ੍ਹਾ ਦੇ ਨਾਲ ਸੀ,
Previous articleਦਿੱਲੀ ਦੇ ਜੰਤਰ ਮੰਤਰ ’ਤੇ ਪੰਜਾਬ ਸਰਕਾਰ ਵੱਲੋਂ ਧਰਨਾ
Next articleਮੁਲਕ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ 83 ਲੱਖ ਨੂੰ ਟੱਪੀ; 514 ਦੀ ਮੌਤ