ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਇਕ ਅਹਿਮ ਮੀਟਿੰਗ ਆਯੋਜਿਤ

4 ਜੂਨ ਨੂੰ ਦਿੱਲੀ ਜਾਣ ਬਾਰੇ ਵਿਚਾਰ ਵਟਾਂਦਰਾ

ਕਪੂਰਥਲਾ , ਸਮਾਜ ਵੀਕਲੀ (ਕੌੜਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਇਕ ਅਹਿਮ ਮੀਟਿੰਗ ਰਿਲਾਇੰਸ ਮਾਲ ਜਲੰਧਰ ਰੋਡ ਵਿਖੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਖਿਜਰਪੁਰ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿਚ 4 ਜੂਨ ਨੂੰ ਦਿੱਲੀ ਜਾਣ ਬਾਰੇ ਅਤੇ ਇਸ ਮਾਲ ਤੇ ਲਗਾਤਾਰ ਹਾਜ਼ਰੀ ਜਾਰੀ ਰੱਖਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ । ਜ਼ਿਕਰਯੋਗ ਹੈ ਕਿ ਇਹ ਮੌਲ ਯੂਨੀਅਨ ਵੱਲੋਂ 10 ਅਕਤੂਬਰ ਤੋਂ ਲਗਾਤਾਰ ਅਣਮਿੱਥੇ ਸਮੇਂ ਲਈ ਬੰਦ ਕਰਵਾਇਆ ਹੋਇਆ ਹੈ । ਕਪੂਰਥਲਾ ਦੇ ਆਲੇ ਦੁਆਲੇ ਦੇ ਪਿੰਡਾਂ ਦੀਆਂ ਇਕਾਈਆਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਕਿ ਉਹ ਵਾਰੀ ਵਾਰੀ ਇਸ ਮਾਲ ਤੇ ਹਾਜ਼ਰੀ ਦੇਣਗੇ । 4 ਜੂਨ ਨੂੰ ਦਿੱਲੀ ਜਾਣ ਲਈ ਵੀ ਇਲਾਕੇ ਦੇ ਪਿੰਡਾਂ ਵਿੱਚ ਲਾਮਬੰਦੀ ਕੀਤੀ ਜਾਵੇਗੀ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਸਕੱਤਰ ਤੇਜਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਮੌਜੂਦ ਸਨ ਪਿੰਡ ਇਕਾਈ ਸੁੰਨੜਵਾਲ ਤੋਂ ਜਸਵਿੰਦਰ ਸਿੰਘ,ਮਨਦੀਪ ਸਿੰਘ, ਰਾਜ ਮਹਿੰਦਰ ਸਿੰਘ ,ਜਸਕਰਨ ਸਿੰਘ ,ਹਰਪ੍ਰੀਤ ਸਿੰਘ ਤੇ ਭੁਪਿੰਦਰ ਸਿੰਘ ਗੁਰਨਾਮ ਸਿੰਘ ਦਵਿੰਦਰ ਸਿੰਘ ਆਦਿ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਅਤੇ ਜ਼ਿਲ੍ਹਾ ਸਕੱਤਰ ਤੇਜਪਾਲ ਸਿੰਘ ਨੇ ਦੱਸਿਆ ਕਿ ਕਿਸਾਨ ਅੰਦੋਲਨ ਦਿੱਲੀ ਬਾਡਰਾਂ ਤੇ ਚਲਦਿਆਂ ਛੇ ਮਹੀਨੇ ਪੂਰੇ ਹੋ ਚੁੱਕੇ ਹਨ । ਪ੍ਰੰਤੂ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ।ਇਸ ਲਈ ਕਿਸਾਨ ਅਤੇ ਹੋਰ ਮਿਹਨਤਕਸ਼ ਲੋਕਾਂ ਨੂੰ ਇਸ ਅੰਦੋਲਨ ਨਾਲ ਜੁੜੇ ਰਹਿਣ ਅਤੇ ਹੋਰ ਲੋਕਾਂ ਨੂੰ ਜੋੜਨ ਦੀ ਅਪੀਲ ਕੀਤੀ ਤਾਂ ਜੋ ਸੰਤੁਲਨ ਨੂੰ ਜਿੱਤ ਤੱਕ ਪਹੁੰਚਾਇਆ ਜਾ ਸਕੇ। ਕਿਸਾਨਾਂ ਵੱਲੋਂ ਕਾਲੇ ਸੰਘਿਆਂ ਫੀਡਰ ਤੋਂ ਕਿਸਾਨਾਂ ਨੂੰ ਪੂਰੀ ਬਿਜਲੀ ਨਾ ਦੇਣ ਦੀ ਸਮੱਸਿਆ ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਮੰਗ ਕੀਤੀ ਕਿ ਘੱਟੋ ਘੱਟ ਰੋਜ਼ਾਨਾ ਛੇ ਘੰਟੇ ਬਿਜਲੀ ਕਿਸਾਨਾਂ ਨੂੰ ਜ਼ਰੂਰ ਦਿੱਤੀ ਜਾਵੇ ਨਹੀਂ ਤਾਂ ਇਲਾਕੇ ਦੇ ਕਿਸਾਨ ਇਸ ਦੇ ਖ਼ਿਲਾਫ਼ ਸੰਘਰਸ਼ ਛੇੜਨ ਲਈ ਮਜਬੂਰ ਹੋਣਗੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੋਹੇ (ਆਖਾਂ ਵਾਰਿਸ ਸ਼ਾਹ ਨੂੰ)
Next article” ਸਾਡੀ ਹੋਂਦ “