ਭਾਰਤੀ ਜਨਤਾ ਪਾਰਟੀ ਐਸ ਸੀ ਮੋਰਚਾ ਵਲੋਂ ਸ਼ਾਮਚੁਰਾਸੀ ਵਿਖੇ ਰੋਸ ਪ੍ਰਦਰਸ਼ਨ

ਕਸਬਾ ਸ਼ਾਮਚੁਰਾਸੀ ਵਿਖੇ ਭਾਰਤੀਆ ਜਨਤਾ ਪਾਰਟੀ ਐਸ ਸੀ ਮੋਰਚਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ ਦਾ ਦ੍ਰਿਸ਼।

ਹੁਸ਼ਿਆਰਪੁਰ/ਸ਼ਾਮਚੁਰਾਸੀ  (ਚੁੰਬਰ) (ਸਮਾਜ ਵੀਕਲੀ)-ਕਸਬਾ ਸ਼ਾਮਚੁਰਾਸੀ ਵਿਖੇ ਭਾਰਤੀਆ ਜਨਤਾ ਪਾਰਟੀ ਐਸ ਸੀ ਮੋਰਚਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਪਿਛਲੇ ਦਿਨੀ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਜਹਿਰੀਲੀ ਸ਼ਰਾਬ ਪੀ ਕੇ ਹੋਈਆਂ ਮੌਤਾਂ ਦੇ ਵਿਰੋਧ ਵਿਚ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਸੀਕਰੀ, ਜਸਵੀਰ ਸਿੰਘ ਅਤੇ ਹੋਰਾਂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਹਰ ਪੱਖ ਤੋਂ ਫੇਲ ਸਾਬਤ ਹੋਈ ਹੈ। ਉਨ•ਾਂ ਕਿਹਾ ਕਿ ਸਰਕਾਰ ਵਲੋਂ ਸੂਬੇ ਦੀ ਆਰਥਿਕ ਦਸ਼ਾ ਨੂੰ ਹਾਸ਼ੀਏ ਤੇ ਲਿਆ ਕੇ ਖੜਾ ਕੀਤਾ ਹੈ, ਉੱਥੇ ਹੀ ਕਾਨੂਨੂੰ ਵਿਵਸਥਾ ਦੀ ਸਥਿਤੀ ਵੀ ਬੁਰੀ ਤਰਾਂ ਵਿਗੜ ਚੁੱਕੀ ਹੈ। ਜਿਸ ਦਾ ਅੰਦਾਜਾ ਜਹਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਲਗਾਇਆ ਜਾ ਸਕਦਾ ਹੈ।

ਇਸ ਮੌਕੇ ਉਨ•ਾਂ ਮੰਗ ਕੀਤੀ ਕਿ ਸ਼ਰਾਬ ਨਾਲ ਮਰਨ ਵਾਲਿਆਂ ਦੇ ਵਾਰਸਾਂ ਨੂੰ 25-25 ਲੱਖ ਦਾ ਮੁਆਵਜਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਉਨ•ਾਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਭਗਤ ਰਾਮ, ਅਸ਼ਵਨੀ ਚੰਦ, ਅਜੇ ਚੋਪੜਾ, ਗੁਰਮੀਤ ਸਿੰਘ, ਹਰਜੀਤ ਸਿੰਘ, ਮਨਜੀਤ ਧੀਰ, ਸ਼ਾਮ ਸ਼ੈਣੀ ਵੀ ਸ਼ਾਮਿਲ ਹੋਏ।

Previous articleਹੁਸ਼ਿਆਰਪੁਰ ਜਿਲੇ ਵਿੱਚ 4ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 854 , 1 ਮੌਤਾਂ ਹੋਣ ਨਾਲ ਗਿਣਤੀ 25 ਹੋਈ
Next articleਸ਼ਾਮਚੁਰਾਸੀ ’ਚ ਹਾਊਸ ਟੂ ਹਾਊਸ ਕੀਤਾ ਕਰੋਨਾ ਸਰਵੇ