ਭਾਰਤੀ ਵਫ਼ਦ ਦੀਆਂ ਕਰੋਨਾ ਨੈਗੇਟਿਵ ਰਿਪੋਰਟਾਂ ਉੱਤੇ ਸਵਾਲ ਉੱਠੇ

ਨਵੀਂ ਦਿੱਲੀ (ਸਮਾਜ ਵੀਕਲੀ):ਲੰਡਨ ’ਚ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਦੇ ਕੁਝ ਘੰਟਿਆਂ ਮਗਰੋਂ ਹੀ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਭਾਰਤੀ ਵਫ਼ਦ ਦੇ ਦੋ ਮੈਂਬਰਾਂ ਦੇ ਕਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਤੁਰੰਤ ਬਾਅਦ ਭਾਰਤੀ ਵਫ਼ਦ ਦੇ ਮੈਂਬਰਾਂ ਦੇ ‘ਕਰੋਨਾ ਨੈਗੇਟਿਵ ਸਰਟੀਫਿਕੇਟਾਂ’ ਉੱਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।

ਬਰਤਾਨਵੀ ਮੀਡੀਆ ਆਊਟਲੈੱਟ ‘ਦਿ ਸਨ’ ਵੱਲੋਂ ਇਹ ਖੁਲਾਸਾ ਕੀਤੇ ਜਾਣ, ਕਿ ਜੀ-7 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਆਏ ਭਾਰਤੀ ਵਫ਼ਦ ਦੇ ਦੋ ਮੈਂਬਰ ਕਰੋਨਾ ਪਾਜ਼ੇਟਿਵ ਪਾਏ ਗਏ ਹਨ, ਦੇ ਤੁਰੰਤ ਮਗਰੋਂ ਭਾਰਤੀ ਵਿਦੇਸ਼ ਮੰਤਰੀ ਨੇ ਮੰਨਿਆ ਕਿ ਉਨ੍ਹਾਂ ਨੂੰ ਮੰਗਲਵਾਰ ਸ਼ਾਮ ਨੂੰ ਹੀ ਸੰਭਾਵਿਤ ਕਰੋਨਾ ਪਾਜ਼ੇਟਿਵ ਕੇਸਾਂ ਬਾਰੇ ਦੱਸਿਆ ਗਿਆ ਸੀ। ਬਰਤਾਨਵੀ ਮੀਡੀਆ ਨੇ ਹੁਣ ਹੋਰ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੋਣ ਕਮਿਸ਼ਨ ਵੱਲੋਂ ਤਿੰਨ ਲੋਕ ਸਭਾ ਤੇ ਅੱਠ ਵਿਧਾਨ ਸਭਾ ਸੀਟਾਂ ਦੀਆਂ ਉਪ- ਚੋਣਾਂ ਮੁਲਤਵੀ
Next article‘ਕਰੋਨਾ ਦੀ ਤੀਜੀ ਲਹਿਰ ਲਈ ਤਿਆਰ ਰਹੋ’