ਵਾਸ਼ਿੰਗਟਨ (ਸਮਾਜਵੀਕਲੀ) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਨੂੰ 244ਵੇਂ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦੇਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਮਰੀਕਾ ਭਾਰਤ ਨੂੰ ਪਿਆਰ ਕਰਦਾ ਹੈ। ਅਮਰੀਕਾ ਦਾ ਆਜ਼ਾਦੀ ਦਿਹਾੜਾ ਚਾਰ ਜੁਲਾਈ ਨੂੰ ਮਨਾਇਆ ਜਾਂਦਾ ਹੈ। ਅਮਰੀਕਾ ਇਸ ਦਿਨ 1776 ਵਿੱਚ ਬ੍ਰਿਟਿਸ਼ ਸਾਮਰਾਜ ਤੋਂ ਆਜ਼ਾਦੀ ਦੇ ਐਲਾਨਨਾਮੇ ਦੇ ਪ੍ਰਕਾਸ਼ਨ ਦਾ ਜ਼ਸਨ ਮਨਾਉਂਦਾ ਹੈ।
ਇਸ ਦਿਨ ਅਮਰੀਕਾ ਵਿਚ ਕੌਮੀ ਛੁੱਟੀ ਹੁੰਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸ਼ਨਿਚਰਵਾਰ ਨੂੰ ਅਮਰੀਕਾ ਦੇ ਸੁਤੰਤਰਤਾ ਦਿਵਸ ਦੇ ਮੌਕੇ ਉੱਤੇ ਟਵੀਟ ਕਰਦਿਆਂ ਟਰੰਪ ਅਤੇ ਅਮਰੀਕੀ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ,” ਮੈਂ ਦੇਸ਼ ਦੇ 244ਵੇਂ ਸੁਤੰਤਰਤਾ ਦਿਵਸ ਦੇ ਮੌਕੇ ਉੱਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਅਮਰੀਕਾ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ।” ਟਰੰਪ ਨੇ ਟਵੀਟ ਦੇ ਜਵਾਬ ਵਿੱਚ ਜਵਾਬ ਦਿੱਤਾ, “ਧੰਨਵਾਦ ਮੇਰੇ ਦੋਸਤ। ਅਮਰੀਕਾ ਭਾਰਤ ਨੂੰ ਪਿਆਰ ਕਰਦਾ ਹੈ।’