ਭਾਰਤ-ਪਾਕਿ ਸਰਹੱਦ ’ਤੇ ਗੋਲੀਬਾਰੀ ਵਿੱਚ ਗੋਇੰਦਵਾਲ ਸਾਹਿਬ ਦਾ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ

ਜੰਮੂ (ਸਮਾਜ ਵੀਕਲੀ) : ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨੇੜੇ ਐਤਵਾਰ ਨੂੰ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਵਿੱਚ ਥਲ ਸੈਨਾ ਦਾ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ ਹੋ ਗਿਆ। ਰੱਖਿਆ ਸੂਤਰਾਂ ਨੇ ਦੱਸਿਆ ਕਿ ਫੌਜ ਨੇ ਨੌਸ਼ਹਿਰਾ ਸੈਕਟਰ ਵਿਚ ਕੰਟਰੋਲ ਰੇਖਾ ’ਤੇ ਪਾਕਿਸਤਾਨ ਨੇ ਬਗ਼ੈਰ ਕਿਸੇ ਭੜਕਾਹਟ ਤੋਂ ਗੋਲੀਬਾਰੀ ਕੀਤੀ ਤੇ ਭਾਰਤ ਨੇ ਉਸ ਦਾ ਮੂੰਹ ਤੋੜ ਜਵਾਬ ਦਿੱਤਾ। ਗੋਲੀਬਾਰੀ ਵਿੱਚ ਜੇਸੀਓ ਗਭੀਰ ਜ਼ਖ਼ਮੀ ਹੋ ਗਿਆ ਤੇ ਬਾਅਦ ਵਿੱਚ ਸ਼ਹੀਦ ਹੋ ਗਿਆ।

ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਗੋਇੰਦਵਾਲ ਸਾਹਿਬ ਦੇ ਰਾਜਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਦੀ ਸ਼ਹਾਦਤ ਨਾਲ ਸਮੁੱਚੇ ਇਲਾਕੇ ਵਿੱਚ ਸੋਗ ਫੈਲ ਗਿਆ। ਸ਼ਹੀਦ ਰਾਜਵਿੰਦਰ ਸਿੰਘ ਦਾ ਪਿਤਾ ਜਗੀਰ ਸਿੰਘ ਫੌਜ ਵਿੱਚੋ ਰਿਟਾਇਰ ਹੋਇਆ ਸੀ। ਜਗੀਰ ਸਿੰਘ ਦੀ ਕਰੀਬ 2 ਸਾਲ ਪਹਿਲਾ ਮੌਤ ਹੋ ਗਈ ਸੀ। ਭਰਾ ਸੁਖਵਿੰਦਰ ਸਿੰਘ ਵੀ ਫੌਜ ਵਿੱਚ,  ਜਿਸ ਦੀ ਸਾਲ 2009 ਵਿਚ ਸੜਕ ਹਾਦਸੇ ਵਿੱਚ ਮੌਤ ਹੋ ਚੁੱਕੀ ਹੈ। ਸ਼ਹੀਦ ਰਾਜਵਿੰਦਰ ਸਿੰਘ ਦੇ ਬੱਚੇ ਅਜੇ ਛੋਟੇ ਹਨ। ਉਸ ਦਾ ਇਕ ਪੁੱਤਰ ਪੁੱਤਰ ਤੇ 2 ਬੇਟੀਆ ਹਨ। ਪੁੱਤਰ ਜੋਬਨਜੀਤ ਸਿੰਘ ਦੀ ਉਮਰ 16 ਸਾਲ ਹੈ।

Previous articleTrump to visit protest-hit city on Tuesday
Next articleਕੇਂਦਰ ਵੱਲੋਂ ਅਯੋਗ ਤੇ ਭ੍ਰਿਸ਼ਟ ਮੁਲਾਜ਼ਮਾਂ ਦੀ ਛਾਂਟੀ ਦੀ ਤਿਆਰੀ