ਭਾਰਤ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ 47 ਲੱਖ ਤੋਂ ਪਾਰ

ਨਵੀਂ ਦਿੱਲੀ (ਸਮਾਜ ਵੀਕਲੀ) : ਭਾਰਤ ਵਿੱਚ ਕਰੋਨਾ ਮਹਾਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਨਵੇਂ 94,372 ਕੇਸ ਆਉਣ ਮਗਰੋਂ ਇਸ ਲਾਗ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 47 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਹਾਲਾਂਕਿ 77.88 ਫ਼ੀਸਦੀ ਦੀ ਦਰ ਨਾਲ ਹੁਣ ਤੱਕ 37,02595 ਲੋਕ ਸਿਹਤਯਾਬ ਹੋ ਚੁੱਕੇ ਹਨ।

ਕੇਂਦਰੀ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ, ਕਰੋਨਾ ਵਾਇਰਸ ਪੀੜਤਾਂ ਦੀ ਗਿਣਤੀ 47,54,356 ਹੋ ਗਈ ਹੈ, ਜਦੋਂਕਿ ਪਿਛਲੇ 24 ਘੰਟਿਆਂ ਦੌਰਾਨ 1114 ਲੋਕ ਮੌਤ ਦੇ ਮੂੰਹ ਜਾ ਪਏ ਹਨ ਅਤੇ ਮੌਤਾਂ ਦੀ ਕੁੱਲ ਗਿਣਤੀ 78,586 ਹੋ ਗਈ ਹੈ। ਦੇਸ਼ ਵਿੱਚ ਇਸ ਸਮੇਂ ਕਰੋਨਾ ਦੇ 9,73,175 ਕੇਸ ਸਰਗਰਮ ਹਨ। ਭਾਰਤ ਵਿੱਚ ਕੋਵਿਡ-19 ਲਾਗ ਤੇਜ਼ੀ ਨਾਲ ਫੈਲ ਰਹੀ ਹੈ। ਦੇਸ਼ ਵਿੱਚ ਸੱਤ ਅਗਸਤ ਨੂੰ ਇਹ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ ਪੰਜ ਸਤੰਬਰ ਨੂੰ 40 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਸੀ। ਆਈਸੀਐੱਮਰ ਮੁਤਾਬਕ, 12 ਸਤੰਬਰ ਤੱਕ 5,62,60,928 ਲੋਕਾਂ ਦੇ ਸੈਂਪਲ ਲਏ ਗੲੇ ਹਨ, ਜਿਨ੍ਹਾਂ ਵਿੱਚੋਂ ਸ਼ਨਿਚਰਵਾਰ ਨੂੰ 10,71702 ਨਮੂਨੇ ਲਏ ਗਏ।

Previous articleਕੰਗਨਾ ਵੱਲੋਂ ਮਹਾਰਾਸ਼ਟਰ ਦੇ ਰਾਜਪਾਲ ਨਾਲ ਮੁਲਾਕਾਤ
Next articleਚੀਨ-ਭਾਰਤ ਸਬੰਧਾਂ ’ਚ ਆਪਸੀ ਸਮਝ ਦੀ ਅਹਿਮ ਭੂਮਿਕਾ: ਜੈਸ਼ੰਕਰ