ਭੁੱਖਮਰੀ ਦੇ ਮਾਮਲੇ ਵਿੱਚ ਭਾਰਤ ਦੀ ਹਾਲਤ ਪਾਕਿਸਤਾਨ, ਬੰਗਲਾਦੇਸ਼, ਨੇਪਾਲ, ਮਿਆਂਮਾਰ ਤੇ ਸ੍ਰੀਲੰਕਾਂ ਤੋਂ ਵੀ ਮਾੜੀ: 107 ਦੇਸ਼ਾਂ ’ਚੋਂ 94ਵਾਂ ਸਥਾਨ

ਨਵੀਂ ਦਿੱਲੀ (ਸਮਾਜ ਵੀਕਲੀ) : ਕੌਮਾਂਤਰੀ ਭੁੱਖਮਰੀ ਸੂਚਕਅੰਕ 2020 ਦੀ ਰਿਪੋਰਟ ਵਿੱਚ ਭਾਰਤ ਦੀ ਹਾਲਤ ਕਾਫ਼ੀ ਮਾੜੀ ਹੈ। ਇਸ ਮੁਤਾਬਕ ਭਾਰਤ 107 ਦੇਸ਼ਾਂ ਵਿਚੋਂ 94ਵੇਂ ਨੰਬਰ ‘ਤੇ ਹੈ ਅਤੇ ਮਾਹਿਰ ਇਸ ਲਈ ਪ੍ਰਭਾਵਸ਼ਾਲੀ ਨਿਗਰਾਨੀ ਦੀ ਘਾਟ, ਕੁਪੋਸ਼ਣ ਨਾਲ ਨਜਿੱਠਣ ਵਿਚ ਮਾੜੀ ਪਹੁੰਚ ਅਤੇ ਮਾੜੀ ਕਾਰਗੁਜ਼ਾਰੀ ਦਾ ਦੋਸ਼ ਲਗਾਉਂਦੇ ਹੋਏ ਦੇਸ਼ ਨੂੰ ਗੰਭੀਰ ‘ਭੁੱਖਮਰੀ ਦੀ ਸ਼੍ਰੇਣੀ ਵਿਚ ਰੱਖਿਆ ਹੈ। ਬੀਤੇ ਸਾਲ ਭਾਰਤ ਦਾ ਦਰਜਾ 117 ਦੇਸ਼ਾਂ ਵਿਚੋਂ 102 ਸੀ। ਭਾਵੇਂ ਸੂਚਕਅੰਕ ਵਿੱਚ ਭਾਰਤ ਦੇ ਗੁਆਂਢੀ ਮੁਲਕਾਂ ਦਾ ਜ਼ਿਕਰ ਹੈ ਪਰ ਉਨ੍ਹਾਂ ਦੀ ਹਾਲਤ ਕੁੱਝ ਬਿਹਤਰ ਹੈ। ਬੰਗਲਾਦੇਸ਼, ਮਿਆਂਮਾਰ ਅਤੇ ਪਾਕਿਸਤਾਨ ਵੀ ‘ਗੰਭੀਰ’ ਸ਼੍ਰੇਣੀ ਵਿਚ ਹਨ। ਬੰਗਲਾਦੇਸ਼ 75ਵੇਂ ਨੰਬਰ ‘ਤੇ ਹੈ, ਮਿਆਂਮਾਰ ਅਤੇ ਪਾਕਿਸਤਾਨ ਕ੍ਰਮਵਾਰ 78 ਵੇਂ ਅਤੇ 88 ਵੇਂ ਸਥਾਨ’ ਤੇ ਹਨ। ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਨੇਪਾਲ 73ਵੇਂ ਅਤੇ ਸ੍ਰੀਲੰਕਾ 64ਵੇਂ ਸਥਾਨ ‘ਤੇ ਹੈ।

Previous articleਪੱਛਮੀ ਬੰਗਾਲ ਦੇ ਰਾਜਪਾਲ ਨੇ ਬਲਵਿੰਦਰ ਸਿੰਘ ਨੂੰ ਤੁਰੰਤ ਰਿਹਾਅ ਕਰਨ ਲਈ ਕਿਹਾ
Next articleBirthday wishes pour in as Kumble turns 50