ਭੁੱਲਰ ਦੀ ਰਿਸ਼ਤੇਦਾਰ ਨੇ ਚਸ਼ਮਦੀਦ ਗਵਾਹ ਵਜੋਂ ਦਰਜ ਕਰਵਾਏ ਬਿਆਨ

ਐੱਸਏਐੱਸ ਨਗਰ (ਮੁਹਾਲੀ) (ਸਮਾਜਵੀਕਲੀ) : ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਵਿੱਚ ਇਕ ਹੋਰ ਚਸ਼ਮਦੀਦ ਸਰਬਜੀਤ ਕੌਰ ਗਵਾਹ ਵਜੋਂ ਸਾਹਮਣੇ ਆਈ ਹੈ। ਉਹ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਭੈਣ ਲਗਦੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਪੰਜ ਚਸ਼ਮਦੀਦ ਗਵਾਹ ਸਾਹਮਣੇ ਆ ਚੁੱਕੇ ਹਨ।

ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਸਰਬਜੀਤ ਕੌਰ ਨੇ ਧਾਰਾ 164 ਤਹਿਤ ਸੁਮੇਧ ਸਿੰਘ ਸੈਣੀ ਖ਼ਿਲਾਫ਼ ਬਿਆਨ ਦਰਜ ਕਰਵਾਏ ਹਨ। ਪਹਿਲਾਂ ਸੀਨੀਅਰ ਵਕੀਲ ਗੁਰਸ਼ਰਨ ਕੌਰ ਮਾਨ ਵੀ ਬਿਆਨ ਦਰਜ ਕਰਵਾ ਚੁੱਕੇ ਹਨ।

Previous articleCyclone alert for Bengal, Odisha as ‘Amphan’ intensifies
Next articlePriyanka Gandhi accuses UP govt of politicising over migrants