ਮਜ਼ਦੂਰਾਂ ਦੀ ਮਦਦ ਕਰਨ ਵਾਲਿਆਂ ਨੂੰ ਜੇਲ੍ਹ ’ਚ ਡੱਕ ਰਹੀ ਹੈ ਯੂਪੀ ਸਰਕਾਰ: ਪ੍ਰਿਯੰਕਾ

ਲਖਨਊ (ਸਮਾਜਵੀਕਲੀ) : ਕਾਂਗਰਸ ਵੱਲੋਂ ਪਰਵਾਸੀ ਮਜ਼ਦੂਰਾਂ ਦੀ ਮਦਦ ਲਈ ਇੱਕ ਹਜ਼ਾਰ ਬੱਸਾਂ ਚਲਾਉਣ ਦੀ ਆਗਿਆ ਦੇਣ ਦੇ ਵਿਸ਼ੇ ’ਤੇ ਭਾਜਪਾ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਸਰਕਾਰ ਅਤੇ ਕਾਂਗਰਸ ਵਿਚਕਾਰ ਛਿੜੀ ਸ਼ਬਦੀ ਜੰਗ ਤੋਂ ਇੱਕ ਦਿਨ ਬਾਅਦ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਦਾਅਵਾ ਕੀਤਾ ਕਿ ਪਰਵਾਸੀ ਮਜ਼ਦੂਰਾਂ ਦੀ ਮਦਦ ਕਰਨ ਵਾਲਿਆਂ ਨੂੰ ਸੂਬਾ ਸਰਕਾਰ ਜੇਲ੍ਹ ਭੇਜ ਰਹੀ ਹੈ। ਉਨ੍ਹਾਂ ਪਾਰਟੀ ਕਾਰਕੁਨਾਂ ਨੂੰ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ। ਉੱਤਰ ਪ੍ਰਦੇਸ਼ ਕਾਂਗਰਸ ਮੁਖੀ ਨੂੰ ਬੀਤੇ ਦਿਨ ਦੋ ਵਾਰ ਗ੍ਰਿਫ਼ਤਾਰ ਕੀਤਾ ਗਿਆ- ਪਹਿਲਾਂ ਪਰਵਾਸੀ ਮਜ਼ਦੂਰਾਂ ਲਈ ਕਾਂਗਰਸ ਵੱਲੋਂ ਭੇਜੀਆਂ ਬੱਸਾਂ ਸੂਬੇ ਵਿੱਚ ਦਾਖਲ ਹੋਣ ਦੀ ਆਗਿਆ ਨਾ ਮਿਲਣ ਖ਼ਿਲਾਫ਼ ਧਰਨਾ ਦੇਣ ’ਤੇ ਉਨ੍ਹਾਂ ਨੂੰ ਆਗਰਾ ’ਚ ਗ੍ਰਿਫ਼ਤਾਰ ਕਰ ਲਿਆ ਗਿਆ। ਅਦਾਲਤ ਵੱਲੋਂ ਉਨ੍ਹਾਂ ਨੂੁੰ ਜ਼ਮਾਨਤ ’ਤੇ ਰਿਹਾਅ ਕਰਨ ਮਗਰੋਂ ਲਖਨਊ ਪੁਲੀਸ ਦੀ ਇੱਕ ਟੀਮ ਨੇ ਕਾਂਗਰਸ ਤੇ ਸੂਬਾ ਸਰਕਾਰ ਦੀ ਆਪਸੀ ਬਹਿਸਬਾਜ਼ੀ ਸਬੰਧੀ ਦਰਜ ਇੱਕ ਕੇਸ ਦੇ ਸਬੰਧ ’ਚ ਗ੍ਰਿਫਤਾਰ ਕਰ ਲਿਆ ਗਿਆ।

Previous articleTrudeau urges Canadians to continue taking pandemic seriously
Next articleਚੀਨ ਨੇ ਇਸ ਸਾਲ ਜੀਡੀਪੀ ਦਾ ਟੀਚਾ ਤੈਅ ਨਹੀਂ ਕੀਤਾ