ਨਥਾਣਾ (ਭਗਵਾਨ ਦਾਸ ਗਰਗ): ਬਰਗਾੜੀ ਅਤੇ ਬਹਿਬਲ ਕਲਾਂ ਵਿੱਚ ਵਾਪਰੀਆਂ ਬੇਅਦਬੀ ਘਟਨਾਵਾਂ ਤੇ ਗੋਲੀ ਕਾਂਡ ਮੌਜੂਦਾ ਲੋਕ ਸਭਾ ਚੋਣਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਪਿੱਛਾ ਨਹੀਂ ਛੱਡ ਰਿਹਾ। ਬਰਗਾੜੀ ਮੋਰਚੇ ਵਰਕਰਾਂ ਵੱਲੋਂ ਅਕਾਲੀ ਦਲ ਆਗੂਆਂ ਨੂੰ ਰੈਲੀਆਂ ’ਚ ਸਵਾਲ ਪੁੱਛੇ ਜਾ ਰਹੇ ਹਨ ਅਤੇ ਕਾਲੀਆਂ ਝੰਡੀਆਂ ਦਿਖਾਈਆਂ ਜਾ ਰਹੀਆਂ ਹਨ। ਅੱਜ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਾਫ਼ਲੇ ਨੂੰ ਪਿੰਡ ਬੱਜੋਆਣਾ ਵਿਖੇ ਹੋਣ ਵਾਲੀ ਰੈਲੀ ’ਚ ਸ਼ਾਮਲ ਹੋਣ ਤੋਂ ਪਹਿਲਾਂ ਬਰਗਾੜੀ ਮੋਰਚੇ ਦੇ ਵਰਕਰਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਗਟ ਕੀਤਾ। ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਬੇਅਦਬੀ ਕਾਂਡ ’ਚ ਇਨਸਾਫ਼ ਦੇਣ ਦੀ ਮੰਗ ਕੀਤੀ। ਇਸੇ ਤਰ੍ਹਾਂ ਨਥਾਣਾ ਵਿਖੇ ਚੋਣ ਦਫ਼ਤਰ ਦੇ ਉਦਘਾਟਨ ਤੋਂ ਪਹਿਲਾਂ ਬਰਗਾੜੀ ਮੋਰਚੇ ਦੇ ਵਰਕਰ ਜ਼ੈਲਦਾਰ ਲਾਭ ਸਿੰਘ ਨੇ ਕਾਲੀਆਂ ਝੰਡੀਆਂ ਲੈ ਕੇ ਬਾਦਲਾਂ ਖਿਲਾਫ਼ ਨਾਅਰੇਬਾਜ਼ੀ ਅਤੇ ਬੇਅਦਬੀ ਕਾਂਡ ਦੇ ਕਸੂਰਵਾਰਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।
INDIA ਮਜੀਠੀਆ ਨੂੰ ਕਾਲੀਆਂ ਝੰਡੀਆਂ ਦਿਖਾਈਆਂ