ਮਨਮੋਹਨ ਸਿੰਘ ਨਿਰਵਿਰੋਧ ਰਾਜ ਸਭਾ ਦੇ ਮੈਂਬਰ ਬਣੇ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਰਾਜਸਥਾਨ ਤੋਂ ਨਿਰਵਿਰੋਧ ਰਾਜ ਸਭਾ ਮੈਂਬਰ ਚੁਣੇ ਗਏ। ਨਾਮਜ਼ਦਗੀ ਵਾਪਸ ਲੈਣ ਦਾ ਅੱਜ ਸਮਾਂ ਸਮਾਪਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਜੇਤੂ ਐਲਾਨਿਆ ਗਿਆ। ਕਾਂਗਰਸ ਨੇ ਆਪਣੇ ਉਮੀਦਵਾਰ ਵਜੋਂ ਡਾ. ਮਨਮੋਹਨ ਸਿੰਘ ਨੂੰ ਉਮੀਦਵਾਰ ਬਣਾਇਆ ਸੀ ਜਦਕਿ ਭਾਜਪਾ ਨੇ ਇਸ ਸੀਟ ਤੋਂ ਕਿਸੇ ਵੀ ਉਮੀਦਵਾਰ ਨੂੰ ਨਹੀਂ ਉਤਾਰਿਆ ਸੀ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ੍ਰੀ ਸਿੰਘ ਨੂੰ ਰਾਜ ਸਭਾ ਮੈਂਬਰ ਬਣਨ ’ਤੇ ਵਧਾਈ ਦਿੱਤੀ। ਦੱਸਣਯੋਗ ਹੈ ਕਿ ਰਾਜ ਸਭਾ ਦੇ ਸੰਸਦ ਮੈਂਬਰ ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਇਹ ਸੀਟ ਖਾਲੀ ਹੋਈ ਸੀ। ਸਾਬਕਾ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਦਾ ਪੁੱਤਰ ਨੀਰਜ ਸ਼ੇਖਰ ਵੀ ਅੱਜ ਨਿਰਵਿਰੋਧ ਰਾਜ ਸਭਾ ਮੈਂਬਰ ਚੁਣਿਆ ਗਿਆ। ਉਸ ਨੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ 14 ਅਗਸਤ ਨੂੰ ਉਤਰ ਪ੍ਰਦੇਸ਼ ਤੋਂ ਨਾਮਜ਼ਦਗੀ ਭਰੀ ਸੀ। ਨੀਰਜ ਸ਼ੇਖਰ ਨੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀ ਹਾਜ਼ਰੀ ਵਿਚ ਕਾਗਜ਼ ਦਾਖਲ ਕੀਤੇ ਸਨ।

Previous articleਮੀਂਹ ਨੇ ਲੁਧਿਆਣਾ ਤੇ ਨੇੜਲੇ ਖੇਤਰਾਂ ’ਚ ਲੀਹੋਂ ਲਾਹੀ ਜ਼ਿੰਦਗੀ
Next articleਆਰਥਿਕ ਮੰਦੀ ਚਿੰਤਾ ਦਾ ਵਿਸ਼ਾ: ਰਾਜਨ