ਮਨੀ ਲਾਂਡਰਿੰਗ: ਰਤੁਲ ਪੁਰੀ ਨੂੰ ਗ੍ਰਿਫ਼ਤਾਰੀ ਤੋਂ ਅੰਤ੍ਰਿਮ ਰਾਹਤ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੇ ਭਾਣਜੇ ਤੇ ਕਾਰੋਬਾਰੀ ਰਤੁਲ ਪੁਰੀ ਨੂੰ ਅਗਸਤਾਵੈਸਟਲੈਂਡ ਹੈਲੀਕਾਪਟਰ ਘੁਟਾਲੇ ਨਾਲ ਸਬੰਧਤ ਇਕ ਮਨੀ ਲਾਂਡਰਿੰਗ ਮਾਮਲੇ ’ਚ 20 ਅਗਸਤ ਤੱਕ ਗ੍ਰਿਫ਼ਤਾਰੀ ਤੋਂ ਅੰਤ੍ਰਿਮ ਰਾਹਤ ਦੇ ਦਿੱਤੀ ਹੈ। ਅਦਾਲਤ ਦਾ ਕਹਿਣਾ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਪੁਰੀ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਕਹਿ ਸਕਦਾ ਹੈ। ਹਾਈ ਕੋਰਟ ਅਗਲੇ ਮੰਗਲਵਾਰ ਪੁਰੀ ਦੀ ਉਸ ਅਰਜ਼ੀ ’ਤੇ ਸੁਣਵਾਈ ਕਰੇਗਾ ਜਿਸ ’ਚ ਉਨ੍ਹਾਂ ਟਰਾਇਲ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਟਰਾਇਲ ਕੋਰਟ ਨੇ ਪੁਰੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਈਡੀ ਨੇ ਪੁਰੀ ਦੀ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਉਸ ਨੂੰ ਕੋਈ ਰਾਹਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ 9 ਅਗਸਤ ਨੂੰ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। ਈਡੀ ਨੇ ਕਿਹਾ ਕਿ ਉਹ ਜਾਂਚ ਤੋਂ ਭੱਜ ਰਿਹਾ ਹੈ।

Previous articleਚੀਨ ਨੇ ਹਾਂਗਕਾਂਗ ਦੇ ਪ੍ਰਦਰਸ਼ਨਕਾਰੀਆਂ ਨੂੰ ‘ਅਤਿਵਾਦੀ’ ਦੱਸ ਕੇ ਭੰਡਿਆ
Next article   Kashmir`s Faux Pas