ਮਨੋਜ ਪਰੀਦਾ ਵੱਲੋਂ ਡੱਡੂਮਾਜਰਾ ਡੰਪਿੰਗ ਗਰਾਊਂਡ ਦਾ ਦੌਰਾ

ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਕੁਮਾਰ ਪਰੀਦਾ ਨੇ ਨਗਰ ਨਿਗਮ ਦੀ ਟੀਮ ਨਾਲ ਅੱਜ ਇਥੇ ਡੱਡੂਮਾਜਰਾ ਸਥਿੱਤ ਡੰਪਿੰਗ ਗਰਾਊਂਡ ਅਤੇ ਗਾਰਬੇਜ ਪ੍ਰੋਸੈਸਿੰਗ ਪਲਾਂਟ ਦਾ ਦੌਰਾ ਕੀਤਾ। ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚੋਂ ਨਿਕਲਣ ਵਾਲੇ ਕੂੜੇ ਦੀ ਸੌ ਫ਼ੀਸਦੀ ਪ੍ਰੋਸੈਸਿੰਗ ਕਰਨ ਲਈ ਠੋਸ ਉਪਰਾਲੇ ਕਰਨ ਦੇ ਹੁਕਮ ਦਿੱਤੇ। ਇਸ ਦੌਰੇ ਦੌਰਾਨ ਮੇਅਰ ਰਾਜੇਸ਼ ਕਾਲੀਆ, ਨਿਗਮ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਵੀ ਹਾਜ਼ਰ ਸਨ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਰਹਿੰਦ-ਖੂੰਹਦ ਪ੍ਰਬੰਧਨ ਪ੍ਰਣਾਲੀ ਦਾ ਜਾਇਜ਼ਾ ਵੀ ਲਿਆ। ਨਿਗਮ ਕਮਿਸ਼ਨਰ ਨੇ ਕੂੜਾ ਇਕੱਠਾ ਕਰਨ ਸਮੇਤ ਟ੍ਰਾਂਸਪੋਰਟ ਪ੍ਰਣਾਲੀ ਅਤੇ ਕੂੜੇ ਦੇ ਨਿਪਟਾਰੇ ਲਈ ਚੰਡੀਗੜ੍ਹ ਨਗਰ ਨਿਗਮ ਵਲੋਂ ਕੀਤੇ ਗਏ ਪ੍ਰਬੰਧਾਂ ਅਤੇ ਹੋਰ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਸ੍ਰੀ ਪਰੀਦਾ ਨੇ ਨਿਗਮ ਕਮਿਸ਼ਨਰ ਨੂੰ ਪਲਾਂਟ ਦੁਆਰਾ 100 ਫੀਸਦੀ ਕੂੜਾ ਪ੍ਰੋਸੈਸਿੰਗ ਕਰਨ ਲਈ ਠੋਸ ਉਪਰਾਲੇ ਕਰਨ ਲਈ ਆਖਿਆ। ਉਨ੍ਹਾਂ ਨੇ ਕੂੜੇ ਤੋਂ ਖਾਦ ਬਣਾਉਣ ਦੇ ਤੌਰ-ਤਰੀਕਿਆਂ ਦਾ ਜ਼ਾਇਜਾ ਵੀ ਲਿਆ ਤੇ ਨਿਗਮ ਅਫਸਰਾਂ ਨੇ ਉਨ੍ਹਾਂ ਨੂੰ ਇਥੇ ਲੈਂਡਫਿਲ ਸਾਈਟ ਬਾਰੇ ਜਾਣਕਾਰੀ ਦਿੱਤੀ। ਸ੍ਰੀ ਪਰੀਦਾ ਨੇ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਵਿਵਸਥਾ ਬਾਰੇ ਜਾਣਕਾਰੀ ਲੈਣ ਲਈ ਸੈਕਟਰ-39 ਵਿਚ ਜਲਘਰ ਦਾ ਵੀ ਦੌਰਾ ਕੀਤਾ।

Previous articleਯੂਪੀ ’ਚ ਕਸ਼ਮੀਰੀਆਂ ਦੀ ਕੁੱਟਮਾਰ, ਚਾਰ ਗ੍ਰਿਫ਼ਤਾਰ
Next articleਪੁਲੀਸ ਨੇ ਲੁਟੇਰਾ ਗਰੋਹ ਦੇ 9 ਮੈਂਬਰ ਕਾਬੂ ਕੀਤੇ