ਮਨੋਜ ਸਿਨਹਾ ਜੰਮੂ ਕਸ਼ਮੀਰ ਦੇ ਨਵੇਂ ਉਪ ਰਾਜਪਾਲ ਨਿਯੁਕਤ

ਨਵੀਂ ਦਿੱਲੀ (ਸਮਾਜ ਵੀਕਲੀ) : ਜੰਮੂ ਕਸ਼ਮੀਰ ਦੇ ਉਪ ਰਾਜਪਾਲ ਗਿਰੀਸ਼ ਚੰਦਰ ਮੁਰਮੂ ਵੱਲੋਂ ਬੁੱਧਵਾਰ ਰਾਤ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਭਾਜਪਾ ਦੇ ਉੱਤਰ ਪ੍ਰਦੇਸ਼ ਤੋਂ ਸੀਨੀਅਰ ਆਗੂ ਮਨੋਜ ਸਿਨਹਾ (61) ਨੂੰ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਸ੍ਰੀ ਸਿਨਹਾ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦੇ ਪਹਿਲੇ ਸਿਆਸੀ ਮੁਖੀ ਹੋਣਗੇ। ਤਿੰਨ ਵਾਰ ਲੋਕ ਸਭਾ ਦੇ ਮੈਂਬਰ ਰਹੇ ਸ੍ਰੀ ਸਿਨਹਾ ਨੂੰ ਵਿਕਾਸ ਪੁਰਸ਼ ਵਜੋਂ ਜਾਣਿਆ ਜਾਂਦਾ ਹੈ ਅਤੇ ਉਹ 2016 ’ਚ ਕੇਂਦਰੀ ਸੰਚਾਰ ਰਾਜ ਮੰਤਰੀ ਵੀ ਰਹੇ ਸਨ।

Previous articleਸਰਕਾਰ ਨੇ ਚੀਨੀ ਘੁਸਪੈਠ ਦੀ ਗੱਲ ਮੰਨੀ
Next articleਕੈਪਟਨ ਵੱਲੋਂ ਪਾਰਟੀ ਆਗੂਆਂ ਤੇ ਡੀਜੀਪੀ ਨਾਲ ਮੀਟਿੰਗਾਂ