ਕੋਲਕਾਤਾ (ਸਮਾਜ ਵੀਕਲੀ) :ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਉਨ੍ਹਾਂ ਵੱਲੋਂ ਚੋਣ ਪ੍ਰਚਾਰ ਦੌਰਾਨ ‘ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ’ ਕਿਸਾਨਾਂ ਲਈ ਬਕਾਇਆ ਰਕਮ ਜਾਰੀ ਕਰਨ ਸਬੰਧੀ ਉਨ੍ਹਾਂ ਦਾ ਵਾਅਦਾ ਚੇਤੇ ਕਰਵਾਇਆ।
ਮਮਤਾ ਬੈਨਰਜੀ ਨੇ ਪੱਤਰ ’ਚ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਗਏ ਭਰੋਸੇ ਦੇ ਬਾਵਜੂਦ ਸੂਬਾ ਸਰਕਾਰ ਜਾਂ ਕਿਸਾਨਾਂ ਨੂੰ ਰਕਮ ਨਹੀਂ ਮਿਲੀ ਹੈ। ਮੁੱਖ ਮੰਤਰੀ ਨੇ ਲਿਖਿਆ ਹੈ, ‘ਮੈਂ ਹਾਲ ਹੀ ’ਚ ਰਾਜ ’ਚ ਤੁਹਾਡੀਆਂ ਯਾਤਰਾਵਾਂ ਦੌਰਾਨ ਦਿੱਤੇ ਗਏ ਭਰੋਸੇ ਯਾਦ ਦਿਵਾਉਣਾ ਚਾਹਾਂਗੀ ਜਿਨ੍ਹਾਂ ’ਚ ਤੁਸੀਂ ਕਿਹਾ ਸੀ ਕਿ ਹਰ ਕਿਸਾਨ ਨੂੰ 18 ਹਜ਼ਾਰ ਰੁਪਏ ਦੀ ਬਕਾਇਆ ਰਾਸ਼ੀ ਦਿੱਤੀ ਜਾਵੇਗੀ ਪਰ ਅੱਜ ਰਾਜ ਸਰਕਾਰ ਜਾਂ ਕਿਸਾਨਾਂ ਨੂੰ ਇਹ ਰਕਮ ਨਹੀਂ ਮਿਲੀ ਹੈ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly