ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ 9 ਜੂਨ ਨੂੰ ਕੋਲਕਾਤਾ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣਗੇ। ਰਾਕੇਸ਼ ਟਿਕੈਤ ਨੇ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਭਾਜਪਾ ਖ਼ਿਲਾਫ਼ ਪ੍ਰਚਾਰ ਕੀਤਾ ਸੀ। ਸੂਤਰਾਂ ਅਨੁਸਾਰ ਟਿਕੈਤ ਇਸ ਦੌਰਾਨ ਮਮਤਾ ਬੈਨਰਜੀ ਨਾਲ ਨਵੇਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਚੱਲ ਰਹੇ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਰਣਨੀਤੀ ਬਾਰੇ ਵਿਚਾਰ ਚਰਚਾ ਕਰਨਗੇ। ਸੂਤਰਾਂ ਨੇ ਦੱਸਿਆ, ‘ਰਾਕੇਸ਼ ਟਿਕੈਤ 9 ਜੂਨ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ’ਚ ਮਿਲੀ ਜਿੱਤ ਲਈ ਵਧਾਈ ਦੇਣਗੇ। ਉਹ ਕਿਸਾਨ ਸੰਘਰਸ਼ ਬਾਰੇ ਵੀ ਵਿਚਾਰ ਵਟਾਂਦਰਾ ਕਰਨਗੇ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly