ਮਸ਼ਹੂਰ ਅਦਾਕਾਰ ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ

ਨਕੋਦਰ(ਹਰਜਿੰਦਰ ਛਾਬੜਾ) (ਸਮਾਜ ਵੀਕਲੀ) : ਗਿੱਪੀ ਗਰੇਵਾਲ ਨੇ ਆਪਣੇ ਬੇਟੇ ਦਾ ਕਿਊੇਟ ਜਿਹਾ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਦਾ ਸਭ ਤੋਂ ਛੋਟਾ ਬੇਟਾ ਗੁਰਬਾਜ਼ ਗਰੇਵਾਲ ਸਵਿਮਿੰਗ ਲਈ ਤਿਆਰ ਹੋ ਕੇ ਆਉਂਦਾ ਹੋਇਆ ਦਿਖਾਈ ਦੇ ਰਿਹਾ ਹੈ । ਗਿੱਪੀ ਗਰੇਵਾਲ ਉਸ ਤੋਂ ਪੁੱਛਦੇ ਹਨ ਕਿ ਉਹ ਸਵਿਮਿੰਗ ਕਰਨਾ ਚਾਹੁੰਦਾ ਹੈ ਤਾਂ ਉਸ ਦੇ ਰਿਐਕਸ਼ਨ ਵੇਖਣ ਵਾਲੇ ਸਨ।

ਇਸ ਵੀਡੀਓ ‘ਚ ਗੁਰਬਾਜ਼ ਬਹੁਤ ਹੀ ਕਿਊੇਟ ਨਜ਼ਰ ਆ ਰਿਹਾ ਹੈ ਅਤੇ ਉਸ ਦਾ ਇਹ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ। ਇਸ ਵੀਡੀਓ ਨੂੰ ਗਿੱਪੀ ਗਰੇਵਾਲ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਲਗਾਤਾਰ ਇਸ ‘ਤੇ ਕਮੈਂਟਸ ਕਰ ਰਹੇ ਹਨ ।

ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਹਨ । ਉਨ੍ਹਾਂ ਦੇ ਬੇਟੇ ਦੇ ਵੀਡੀਓਜ਼ ਅਤੇ ਤਸਵੀਰਾਂ ਵੀ ਦਰਸ਼ਕਾਂ ਨੂੰ ਖੂਬ ਪਸੰਦ ਆਉਂਦੇ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਗੀਤ ਦੇ ਚੁੱਕੇ ਹਨ । ਗੀਤਾਂ ਦੇ ਨਾਲ-ਨਾਲ ਉਹ ਕਈ ਹਿੱਟ ਫ਼ਿਲਮਾਂ ਵੀ ਇੰਡਸਟਰੀ ਨੂੰ ਦੇ ਚੁੱਕੇ ਹਨ ।

Previous articleਸਿਹਤ ਬੀਮਾ ਕਾਰਡ ਬਣਾਉਣ ਲਈ ਕੈਂਪਾਂ ਦਾ ਸ਼ਡਿਊਲ ਜਾਰੀ
Next article28 ਜਨਵਰੀ ਤੋਂ 10 ਦਿਨ ਦਾ ਭਿਕਸ਼ੂ ਟ੍ਰੇਨਿੰਗ ਕੈਂਪ ਤਕਸ਼ਿਲਾ ਮਹਾਂ ਬੁੱਧ ਵਿਹਾਰ ਕਾਦੀਆਂ ਲੁਧਿਆਣਾ ਵਿਖੇ ਲੱਗੇਗਾ – ਹਰਭਜਨ ਸਾਂਪਲਾ