ਮਸ਼ਹੂਰ ਗਾਇਕ ਬੱਬੂ ਮਾਨ ਨੇ ਕੋਰੋਨਾ ਪੀੜਤਾਂ ਲਈ ਖੋਲ੍ਹੇ ਹਵੇਲੀ ਦੇ ਦਰਵਾਜ਼ੇ

ਪਿੰਡ ਖੰਟ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) ਸਮਾਜ ਵੀਕਲੀ: ਮਸ਼ਹੂਰ ਗਾਇਕ ਬੱਬੂ ਮਾਨ ਨੇ ਕੋਰੋਨਾ ਬਿਮਾਰੀ ਨੂੰ ਮੁੱਖ ਰੱਖਦਿਆਂ ਆਪਣੇ ਪਿੰਡ ਖੰਟ ਵਿਖੇ ਆਪਣੀ ਹਵੇਲੀ ਦੇ ਦਰਵਾਜ਼ੇ ਕੋਰੋਨਾ ਪੀੜਤਾਂ ਲਈ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਹਵੇਲੀ ਨੂੰ ਆਰਜ਼ੀ ਤੌਰ ‘ਤੇ ਹਸਪਤਾਲ ਵਜੋਂ ਵਰਤਿਆ ਜਾਵੇਗਾ ਤੇ ਮਰੀਜ਼ਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਕੋਰੋਨਾ ਮਹਾਮਾਰੀ ਦੇ ਹਾਲਾਤ ‘ਚ ਸਾਡਾ ਫ਼ਰਜ਼ ਬਣਦਾ ਹੈ ਕਿ ਆਪੋ-ਆਪਣੀ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਸੰਭਵ ਮਦਦ ਕੀਤੀ ਜਾਵੇ।

ਕਿਸਾਨੀ ਮੁੱਦੇ ‘ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨੀ ਕਿੱਤਾ ਸਾਡਾ ਪਿਤਾ-ਪੁਰਖੀ ਕਿੱਤਾ ਹੈ ਤੇ ਅਸੀਂ ਕਿਵੇਂ ਇਸ ਨੂੰ ਛੱਡ ਸਕਦੇ ਹਾਂ। ਜ਼ਮੀਨਾਂ ਬੜੀ ਜਦੋ-ਜਹਿਦ ਤੋਂ ਬਾਅਦ ਸਾਨੂੰ ਮਿਲੀਆਂ ਹਨ। ਕਿਸਾਨਾਂ ਕੋਲ ਇਸ ਤੋਂ ਇਲਾਵਾ ਕਮਾਈ ਦਾ ਕੋਈ ਹੋਰ ਸਾਧਨ ਵੀ ਨਹੀਂ ਹੈ।

ਪੰਜਾਬ ਦਾ ਕਾਫੀ ਮਜ਼ਦੂਰ ਵਰਗ ਆਪਣੀ ਰੋਜ਼ੀ ਲਈ ਕਿਸਾਨਾਂ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਬੱਬਲਾ ਖੰਟ, ਹਰਜਿੰਦਰ ਸਿੰਘ, ਬਲਜੀਤ ਸਿੰਘ, ਡਾ. ਗਗਨਦੀਪ ਬੰਟੀ, ਬਲਜਿੰਦਰ ਸਿੰਘ ਬਿੱਲਾ , ਸਰਬਜੀਤ ਸਿੰਘ, ਬਲਵਿੰਦਰ ਸਿੰਘ, ਜੀਤਾ ਮੁਸਕਾਬਾਦ ਆਦਿ ਮੌਜੂਦ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨੇਵੀ ਵਿੱਚ ਅਫਸਰ ਬਣ ਪ੍ਰੀਤਮ ਸਿੰਘ ਨੇ ਮਾਂ ਦੇ ਸੁਪਨੇ ਨੂੰ ਕੀਤਾ ਸਾਕਾਰ
Next articleਸੁਪਰਡੈਂਟ ਮੁਖਤਿਆਰ ਸਿੰਘ ਖਿੰਡਾ