ਪੁਣੇ, (ਸਮਾਜ ਵੀਕਲੀ): ਮਹਾਰਾਸ਼ਟਰ ਦੇ ਅਹਿਮਦਨਗਰ ਵਿੱਚ ਸ਼ਨਿਚਰਵਾਰ ਨੂੰ ਇਕ ਸਰਕਾਰੀ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਭਿਆਨਕ ਅੱਗ ਲੱਗਣ ਕਾਰਨ 11 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਹਿਮਦਨਗਰ ਦੇ ਡੀਐਮ ਰਾਜੇਂਦਰ ਭੋਂਸਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹ੍ਾਂ ਕਿਹਾ ਕਿ ਸਰਕਾਰੀ ਹਸਪਤਾਲ ਦੇ ਆਈਸੀਯੂ ਵਿਭਾਗ ਵਿੱਚ ਅੱਗ ਲੱਗਣ ਬਾਅਦ 10 ਮਰੀਜ਼ਾਂ ਦੀ ਮੌਤ ਹੋ ਗਈ ਸੀ ਜਦੋਂ ਕਿ ਜ਼ੇਰੇ ਇਲਾਜ ਇਕ ਹੋਰ ਮਰੀਜ਼ ਨੇ ਵੀ ਬਾਅਦ ਵਿੱਚ ਦਮ ਤੋੜ ਦਿੱਤਾ। -ਏਜੰਸੀ
ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਆਦੇਸ਼
ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਅਹਿਮਦਨਗਰ ਦੇ ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਘਟਨਾ ’ਤੇ ਡੂੰਘਾ ਦੁੱਖ ਪ੍ਰਗਟਾਉਂਦਿਆਂ ਇਸ ਲਈ ਜ਼ਿੰਮੇਵਾਰ ਵਿਅਕਤੀ ਖਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੇ ਹੁਦਮ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਘਟਨਾ ਦਾ ਪਤਾ ਚੱਲਣ ’ਤੇ ਠਾਕਰੇ ਨੇ ਜ਼ਿਲ੍ਹੇ ਦੇ ਸੁਰੱਖਿਆ ਮੰਤਰੀ ਹਸਨ ਮੁਸ਼ਰਿਫ਼ ਅਤੇ ਮੁੱਖ ਸਕੱਤਰ ਸੀਤਾਰਾਮ ਕੁੰਟੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਜ਼ੇਰੇ ਇਲਾਜ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਅੱੜਿੱਕਾ ਨਾ ਪੈਣ ਦੇਣ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਮਾਮਲੇ ਦੀ ਜਾਂਚ ਕਰੇਗਾ ਅਤੇ ਸਰਕਾਰ ਨੂੰ ਰਿਪੋਰਟ ਸੌਂਪੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly