ਮਹਿਲਾ ਦਿਵਸ ਲਈ ਲਾਮਬੰਦੀ: ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਔਰਤਾਂ ਵੱਲੋਂ ਟਰੈਕਟਰ ਮਾਰਚ

ਟੱਲੇਵਾਲ(ਬਰਨਾਲਾ) (ਸਮਾਜ ਵੀਕਲੀ) : ਖੇਤੀ ਕਾਨੂੰਨਾ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਦੇ ਟਿਕਰੀ ਬਾਰਡਰ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਾਲ ਔਰਤ ਮਹਾਰੈਲੀ ਰੈਲੀ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਵਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਔਰਤਾਂ ਨੂੰ ਦਿੱਲੀ ਜਾਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਔਰਤਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਇਹ ਟਰੈਕਟਰ ਮਾਰਚ ਪਿੰਡ ਚੀਮਾ ਤੋਂ ਸ਼ੁਰੂ ਹੋ ਕੇ ਵੱਖ ਵੱਖ ਪਿੰਡਾਂ ਲਈ ਰਵਾਨਾ ਹੋਇਆ।

Previous articleਵਿਜੀਲੈਂਸ ਨੂੰ ਥਾਣੇਦਾਰ ਦੇ ਘਰ ਦੀ ਤਲਾਸ਼ੀ ਦੌਰਾਨ ਸ਼ਰਾਬ ਦੀਆਂ ਪੇਟੀਆਂ ਤੇ ਡੋਡੇ ਮਿਲੇ
Next articleਦੇਸ਼ ’ਚ ਕਰੋਨਾ ਦੇ 16838 ਨਵੇਂ ਮਰੀਜ਼ ਤੇ 113 ਮੌਤਾਂ, ਪੰਜਾਬ ’ਚ 15 ਜਾਨਾਂ ਗਈਆਂ