ਮਾਝੇ-ਦੋਆਬੇ ਵਿੱਚ ਕਿਸਾਨਾਂ ਨੇ ਖੱਟਰ ਦੇ ਪੁਤਲੇ ਫੂਕੇ

ਜਲੰਧਰ (ਸਮਾਜ ਵੀਕਲੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ 12 ਵਜੇ ਤੋਂ 2 ਵਜੇ ਤੱਕ 2 ਘੰਟਿਆਂ ਲਈ ਨੈਸ਼ਨਲ ਹਾਈਵੇਅ ’ਤੇ ਜਾਮ ਲਾ ਕੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ਉੱਤੇ ਕੀਤੇ ਗਏ ਲਾਠੀਚਾਰਜ ਦਾ ਤਿੱਖਾ ਵਿਰੋਧ ਕੀਤਾ ਗਿਆ। ਦੋਆਬੇ ਦੀਆਂ ਕਿਸਾਨ ਜਥੇਬੰਦੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਵੀ ਫੂਕਿਆ। ਜਲੰਧਰ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਦੋਆਬਾ, ਕੰਢੀ ਕਿਸਾਨ ਸੰਘਰਸ਼ ਕਮੇਟੀ ਤੇ ਹੋਰ ਕਿਸਾਨ ਜਥੇਬੰਦੀਆਂ ਨੇ ਇਕਜੁੱਟ ਹੁੰਦਿਆਂ ਹਰਿਆਣਾ ਸਰਕਾਰ ਤੇ ਹਰਿਆਣਾ ਪੁਲੀਸ ਵੱਲੋਂ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਗਟਾ ਰਹੇ ਕਿਸਾਨਾਂ ’ਤੇ ਅੰਨ੍ਹੇਵਾਹ ਡਾਂਗਾਂ ਵਰ੍ਹਾਉਣ ਦੀ ਸਖ਼ਤ ਨਿਖੇਧੀ ਕੀਤੀ।

ਕਿਸਾਨ ਜਥੇਬੰਦੀਆਂ ਨੇ ਇੱਥੋਂ ਦੇ ਪੀਏਪੀ ਚੌਕ ਨੇੜੇ ਨੈਸ਼ਨਲ ਹਾਈਵੇਅ ’ਤੇ ਦੋ ਘੰਟੇ ਦਾ ਜਾਮ ਲਾਇਆ। ਧਰਨੇ ਕਾਰਨ ਸਾਰੀ ਟਰੈਫਿਕ ਰੁਕ ਗਈ ਤੇ ਕਿਲੋਮੀਟਰਾਂ ਤੱਕ ਗੱਡੀਆਂ ਦੀਆਂ ਲਾਈਨਾਂ ਲੱਗ ਗਈਆਂ। ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਲੋਹੀਆਂ ਖ਼ਾਸ ਵਿੱਚ ਧਰਨਾ ਪ੍ਰਦਰਸ਼ਨ ਕਰਨ ਮਗਰੋਂ ਕੇਂਦਰ ਅਤੇ ਹਰਿਆਣਾ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਕਾ ਜੱਲ੍ਹਿਆਂਵਾਲਾ ਬਾਗ: ਸ਼ਹੀਦਾਂ ਦੇ ਪਰਿਵਾਰ ਸੂਬਾ ਤੇ ਕੇਂਦਰ ਸਰਕਾਰ ਤੋਂ ਖਫ਼ਾ
Next articleਪਿਸਤੌਲ ਦਿਖਾ ਕੇ ਕਾਰ ਖੋਹੀ