ਮਾਤਾ ਸਾਹਿਬ ਕੌਰ ਖਾਲਸਾ ਸੰਸਥਾ ਢੰਡੋਵਾਲ ਵਿਖੇ ਮਿਤੀ 12 ਮਈ ਨੂੰ ਦੂਜੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸਾਹਕੋਟ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ)  (ਸਮਾਜ ਵੀਕਲੀ) : ਇਸ ਮੌਕੇ ਸਰਕਾਰ ਦੇ ਲਾਕਡਾਉਨ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਕੂਲ ਵਿੱਚ ਵਿਦਿਆਰਥੀਆਂ ਨੂੰ ਨਾ ਬੁਲਾ ਕੇ ਆਨਲਾਈਨ ਹੀ ਸ੍ਰੀ ਜਪੁ ਜੀ ਸਾਹਿਬ ਦੇ ਪਾਠ  ਦਾ ਲਾਇਵ ਪ੍ਰਸਾਰਣ ਕੀਤਾ ਗਿਆ। ਜਿਸ ਵਿਚ ਬੱਚਿਆਂ ਅਤੇ ਸਮੂਹ ਸਟਾਫ ਮੈਂਬਰਾਂ ਨੇ ਘਰ ਬੈਠ ਕੇ ਹੀ ਆਪਣੀ ਹਾਜ਼ਰੀ ਲਗਾਈ ।

ਸਮਾਪਤੀ ਉਪਰੰਤ  ਸੰਸਥਾ ਦੇ ਪ੍ਰਧਾਨ ਸਾਹਿਬ ਸ. ਬਲਦੇਵ ਸਿੰਘ ਜੀ ਚੱਠਾ ਨੇ ਸਮੂਹ ਵਿਦਿਆਰਥੀਆਂ ਨੂੰ ਦੂਜੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਸੁਰਜੀਤ ਕੌਰ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਰੇਖਾ ਸ਼ਰਮਾ ਨੇ ਬੱਚਿਆਂ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ  ਦੇ ਮਹਾਨ ਜੀਵਨ ਬਾਰੇ ਦਸਦਿਆਂ ਹੋਇਆ ਉਹਨਾਂ ਦੀਆਂ ਸਿੱਖਿਆਵਾ ਤੇ ਚੱਲਣ ਲਈ ਪ੍ਰੇਰਿਤ ਕੀਤਾ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਕੈਬਨਿਟ ’ਚ ਫੇਰਬਦਲ ਦੀਆਂ ਚਰਚਾਵਾਂ ਦਰਮਿਆਨ ਮੌਜੂਦਾ ਮੰਤਰੀਆਂ ’ਚ ਮਚੀ ਤੜਥੱਲੀ
Next articleਸਿੱਖ ਇਤਿਹਾਸ ਦਾ ਖ਼ੂਨੀ ਪੰਨਾ : ਛੋਟਾ ਘੱਲੂਘਾਰਾ