ਮਾਨਸਾ: 10 ਮਾਰਚ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ: ਭਗਵੰਤ ਮਾਨ

ਮਾਨਸਾ (ਸਮਾਜ ਵੀਕਲੀ):  ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਲਈ ਪੰਜਾਬ ਵਾਸਤੇ ਚੋਣ ਸਰਵੇਖਣ ਵਿੱਚ “ਆਪ” ਦੀ ਸਰਕਾਰ ਬਣਨ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ 10 ਮਾਰਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣ ਰਹੀ ਹੈ। ਉਹ ਅੱਜ ਮਾਨਸਾ ਦੇ ਸਰਕਾਰੀ ਨਹਿਰੂ ਕਾਲਜ ਵਿਖੇ ਸਟਰਾਂਗ ਰੂਮ ਦਾ ਜਾਇਜ਼ਾ ਲੈਣ ਲਈ ਆਏ ਸਨ। ਉਨ੍ਹਾਂ ਦੇ ਨਾਲ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡਾ. ਵਿਜੈ ਸਿੰਗਲਾ, ਗੁਰਪ੍ਰੀਤ ਸਿੰਘ ਬਣਾਂਵਾਲੀ ਹਾਜ਼ਰ ਸਨ। ਭਗਵੰਤ ਮਾਨ ਨੇ ਕਿਹਾ ਕਿ ਵਾਰੋਂ-ਵਾਰੀ ਪੰਜਾਬ ਨੂੰ ਲੁੱਟਣ ਵਾਲੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਬੁਖਲਾਹਟ ਵਿੱਚ ਹਨ, ਕਿਉਂਕਿ ਪੰਜਾਬ ਦਾ ਅੱਕਿਆ ਹੋਇਆ ਅਵਾਮ ਆਪਣਾ ਫਤਵਾ ਦੇ ਚੁੱਕਿਆ ਹੈ।

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਆਪ ਨੇ ਚੰਗੇ ਸਿਹਤ ਪ੍ਰਸ਼ਾਸਨ, ਸਰਕਾਰ ਅਤੇ ਰੁਸ਼ਗਾਰ ਦੇਣ ਦੇ ਵਾਅਦੇ ਕੀਤੇ, ਉਸ ਤੋਂ ਲੋਕ ਪ੍ਰਭਾਵਿਤ ਹੋਏ, ਜਿਸ ਕਰਕੇ ਲੋਕਾਂ ਦਾ ਯਕੀਨ ਆਮ ਆਦਮੀ ਪਾਰਟੀ ਵਿੱਚ ਬਣਿਆ। ਉਨ੍ਹਾਂ ਕਿਹਾ ਕਿ ਭਾਖੜਾ ਮਾਮਲੇ ’ਤੇ ਕੇਂਦਰ ਨੇ ਦਖਲ ਦੇ ਕੇ ਜੋ ਪੰਜਾਬ ਨਾਲ ਵਿਤਕਰਾ ਕੀਤਾ ਹੈ, ਉਸ ਸਬੰਧੀ ਉਹ ਕੇਂਦਰ ਨਾਲ ਗੱਲਬਾਤ ਕਰਨਗੇ। ਉਨ੍ਹਾਂ ਸਟਰਾਂਗ ਰੂਮ ਦਾ ਜਾਇਜ਼ਾ ਲੈਣ ਤੋਂ ਬਾਅਦ ਇਸ ਵਿੱਚ ਕਿਸੇ ਤਰ੍ਹਾਂ ਦੀ ਗੜਬੜ ਸਾਹਮਣੇ ਨਾ ਆਉਣ ਦੀ ਗੱਲ ਕਹੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੋਣ ਨਤੀਜਿਆਂ ਤੋਂ ਬਾਅਦ ਦੇ ਹਾਲਾਤ ਲਈ ਕਾਂਗਰਸ ਦੀ ਤਿਆਰੀ, ਚਾਰ ਸੂਬਿਆਂ ਵਿੱਚ ਅਬਜ਼ਰਵਰ ਭੇਜੇ
Next articleਅਖਿਲੇਸ਼ ਨੇ ਉੱਤਰ ਪ੍ਰਦੇਸ਼ ਸਰਕਾਰ ’ਤੇ ਲਾਇਆ ‘ਈਵੀਐਮ’ ਚੋਰੀ ਕਰਨ ਦਾ ਦੋਸ਼