ਮਾਪਿਆਂ ਨੂੰ ਸਕੂਲ ਦਰਸ਼ਨ ਲਈ ਸੱਦਾ

ਦਾਖਾ (ਵਰਮਾ ) (ਸਮਾਜ ਵੀਕਲੀ): ਸਮੂਹ ਇਲਾਕਾ ਨਿਵਾਸੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ  16.04.2021 ਨੂੰ ;ਸਮਾਂ 9:30 ਵਜੇ ਸਵੇਰ ਤੋਂ 12 ਵਜੇ ਦੁਪਿਹਰ  ਦਰਮਿਆਨ ਬਾਕੀ ਸਰਕਾਰੀ ਸਕੂਲਾਂ ਵਾਂਗ ਹੀ ਸ਼ਹੀਦ ਕਰਨਲ ਹਰਚਰਨ ਸਿੰਘ ਸੇਖੋਂ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾਖਾ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਪਤਵੰਤੇ ਸੱਜਣਾਂ ਲਈ ਸਕੂਲ ਦਰਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ ।

ਇਸ ਪ੍ਰੋਗਰਾਮ ਵਿੱਚ ਮਾਪਿਆਂ ਅਤੇ ਪਤਵੰਤਿਆਂ ਨੂੰ ਸਿੱਖਿਆ ਵਿਭਾਗ ਅਤੇ ਸਕੂਲ ਦੀਆਂ  ਬਹੁਪਰਤੀ ਪ੍ਰਾਪਤੀਆਂ ਬਾਰੇ ਜਾਗਰੂਕ ਕੀਤਾ  ਜਾਵੇਗਾ। ਆਪ ਸਭ ਨੂੰ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ ।

Previous articleਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ
Next article*ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾਖਾ ਲੜਕੇ ਵਿਖੇ ਸਕੂਲ ਦਰਸ਼ਨ ਪ੍ਰੋਗਰਾਮ ਦਾ ਸਫਲ ਆਯੋਜਨ