ਮਾਪੇ ਹਾਲੋਂ-ਬੇਹਾਲ, ਪੁਲੀਸ ਖ਼ਿਲਾਫ਼ ਭਾਰੀ ਮਲਾਲ

ਗਿੱਦੜਬਾਹਾ ਵਿੱਚ ਹਾਦਸੇ ਵਿੱਚ ਮੌਤ ਮਗਰੋਂ ਕੇਸ ਦਰਜ ਕਰਾਉਣ ਲਈ ਧਰਨਾ

ਰਾਏ ਕੇ ਕਲਾਂ ਰੋਡ ’ਤੇ ਹਾਦਸੇ ਵਿੱਚ ਬੀਤੇ ਦਿਨ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ ਵਿੱਚ ਪੁਲੀਸ ਵਲੋਂ ਕਥਿਤ ਤੌਰ ’ਤੇ ਕੋਈ ਕਾਰਵਾਈ ਨਾ ਕਰਨ ’ਤੇ ਮ੍ਰਿਤਕ ਦੇ ਪਰਿਵਾਰ ਨੇ ਅੱਜ ਕਚਿਹਰੀ ਚੌਕ ’ਤੇ ਲਾਸ਼ ਰੱਖ ਕੇ ਧਰਨਾ ਲਗਾ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਮੰਗ ਹੈ ਕਿ ਦੋਸ਼ੀ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਸੜਕ ਹਾਦਸੇ ਵਿੱਚ ਗੁਰਪ੍ਰੀਤ ਸਿੰਘ ਪੁੱਤਰ ਗੁਰਸੇਵਕ ਸਿੰਘ ਦੀ ਮੌਤ ਹੋ ਗਈ ਸੀ, ਜਦਕਿ ਗੁਰਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਜ਼ਖ਼ਮੀ ਹੋ ਗਿਆ ਸੀ। ਗੁਰਪ੍ਰੀਤ ਸਿੰਘ ਦੇ ਪਰਿਵਾਰ ਨੇ ਅੱਜ ਕਰੀਬ 11 ਵਜੇ ਲਾਸ਼ ਰਾਸ਼ਟਰੀ ਰਾਜ ਮਾਰਗ ਨੰਬਰ 15 ’ਤੇ ਰੱਖ ਕੇ ਟ੍ਰੈਫਿਕ ਜਾਮ ਕਰ ਦਿੱਤਾ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ। ਮ੍ਰਿਤਕ ਦੇ ਰਿਸ਼ਤੇਦਾਰ ਅਮਨ ਸਿੰਘ ਨੇ ਦੱਸਿਆ ਕਿ ਪੁਲੀਸ ਜਾਣ ਬੁੱਝ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਥਾਣਾ ਮੁਖੀ ਜਸਬੀਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਦੇ ਪਿਤਾ ਦੇ ਬਿਆਨ ’ਤੇ ਕਾਰ ਚਾਲਕ ਬਲੌਰ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਕਾਰ ਚਾਲਕ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਥਾਣਾ ਮੁਖੀ ਦੇ ਭਰੋਸੇ ਤੋਂ ਬਾਅਦ ਪਰਿਵਾਰ ਨੇ ਧਰਨਾ ਚੁੱਕਿਆ।

Previous articleਅਸਥਾਨਾ ਦੀ ਨਵੀਂ ਨਿਯੁਕਤੀ ਨੂੰ ਚੁਣੌਤੀ
Next articleਮਹਾਂਗੱਠਜੋੜ: ਚਾਰ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ’ਚ ਮੱਤਭੇਦ ਉਭਰੇ