ਵੱਖ ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦੀ ਐੱਸ ਡੀ ਐੱਮ ਕਪੂਰਥਲਾ ਨਾਲ ਹੋਈ ਅਹਿਮ ਮੀਟਿੰਗ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਈ. ਟੀ.ਟੀ.ਅਧਿਆਪਕ ਯੂਨੀਅਨ ਕਪੂਰਥਲਾ ਡੈਮੋਕਰੇਟਿਕ ਟੀਚਰ ਫਰੰਟ ਸਾਇੰਸ ਟੀਚਰ ਐਸੋਸ਼ੀਏਸ਼ਨ ਦੀ ਅਹਿਮ ਮੀਟਿੰਗ ਈ ਟੀ ਟੀ ਯੂਨੀਅਨ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਵੜੈਚ, ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਬਿਧੀਪੁਰ ਦੀ ਅਗਵਾਈ ਵਿੱਚ ਐਸ.ਡੀ.ਐਮ. ਕਪੂਰਥਲਾ ਸ੍ਰੀ ਲਾਲ ਵਿਸ਼ਵਾਸ ਬੈਂਸ ਨਾਲ ਬਹੁਤ ਹੀ ਸੁਖਾਵੇਂ ਮਹੌਲ ਵਿੱਚ ਹੋਈ । ਇਸ ਮੀਟਿੰਗ ਵਿੱਚ ਜਥੇਬੰਦੀਆਂ ਵੱਲੋਂ ਕਪੂਰਥਲਾ ਵਿਖੇ ਧੜਾ ਧੜਾ ਅਧਿਆਪਕਾਂ ਦੀਆਂ ਲਗਾਈਆਂ ਗਈਆਂ ਬੀ.ਐਲ. ਓ ਡਿਊਟੀਆਂ ਤੇ ਸਖਤ ਇਤਰਾਜ ਪ੍ਰਗਟ ਕੀਤਾ ਗਿਆ ।
ਡਿਊਟੀਆਂ ਸਾਰੇ ਵਿਭਾਗਾਂ ਦੇ ਮੁਲਾਜਮਾਂ ਦੀ ਰੇਸ਼ੋ ਅਨੁਸਾਰ ਲਗਾਉਣ, ਲੇਡੀਜ ਸਟਾਫ ਨੂੰ ਡਿਊਟੀ ਤੋੰ ਛੋਟ ਦੇਣ ,ਪਿਛਲੇ ਲੰਬੇ ਸਮੇਂ ਤੋਂ ਬੀ ਐਲ ਓ ਡਿਊਟੀ ਕਰ ਰਹੇ ਅਧਿਆਪਕਾਂ ਦੀ ਡਿਊਟੀ ਕੱਟਣ ਬਾਰੇ ਲਗਭਗ ਡੇਢ ਘੰਟਾ ਵਿਸਥਾਰ ਸਹਿਤ ਚਰਚਾ ਹੋਈ । ਲੰਬੀ ਚਰਚਾ ਤੋਂ ਬਾਅਦ ਐਸ.ਡੀ.ਐਮ ਵੱਲੋਂ ਜਥੇਬੰਦੀਆਂ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਵੋਟਰ ਸੂਚੀ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਹੁੰਦੇ ਹੀ ਹੁਣ ਨਿਕਲੀ ਲਿਸਟ ਦੇ ਅਧਿਆਪਕ ਫਾਰਗ ਸਮਝੇ ਜਾਣ ਇਸ ਸਬੰਧੀ ਲਿਖਤੀ ਹੁਕਮ ਕੰਮ ਹੁੰਦੇ ਹੀ ਜਾਰੀ ਕਰ ਦਿੱਤੇ ਜਾਣਗੇ। ਇਹ ਕੰਮ ਹੋਣ ਤੋਂ ਤੁਰੰਤ ਬਾਅਦ ਪੂਰੇ ਹਲਕੇ ਚ ਮੁਲਾਜਮਾਂ ਦੀਆਂ ਲਿਸਟਾਂ ਮੰਗਵਾਂ ਕੇ ਰੇਸ਼ੋ ਅਨੁਸਾਰ ਡਿਊਟੀਆਂ ਲਗਾਈਆਂ ਜਾਣਗੀਆਂ ਅਤੇ ਮਹਿਲਾ ਸਟਾਫ ਨੂੰ ਇਹਨਾਂ ਡਿਊਟੀਆਂ ਤੋਂ ਬਾਹਰ ਰੱਖਿਆ ਜਾਵੇਗਾ।
ਇਸ ਮੌਕੇ ਤੇ ਕਰਮਜੀਤ ਗਿੱਲ , ਇੰਦਰਜੀਤ ਸਿੰਘ, ਚਰਨਜੀਤ ਸਿੰਘ, ਨਰਿੰਦਰ ਪ੍ਰਾਸ਼ਰ,ਲਖਵਿੰਦਰ ਸਿੰਘ ਟਿੱਬਾ, ਗੁਰਮੇਜ ਸਿੰਘ, ਅਵਤਾਰ ਸਿੰਘ, ਮਹਾਂਵੀਰ ਸਿੰਘ, ਰੇਸ਼ਮ ਸਿੰਘ ਬੂੜੇਵਾਲ, ਜਸਵਿੰਦਰ ਸਿੰਘ, ਪੰਕਜ ਮਰਵਾਹਾ, ਜੋਤੀ ਮਹਿੰਦਰੂ ਆਦਿ ਅਧਿਆਪਕ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly