ਚੰਡੀਗੜ੍ਹ (ਸਮਾਜਵੀਕਲੀ) : ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇੱਥੇ ਖੁਰਾਕ ਅਤੇ ਸਪਲਾਈ ਵਿਭਾਗ, ਪੰਜਾਬ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਅਨਾਜ ਭਵਨ ਸੈਕਟਰ 39 ਵਿਚ ਸੂਬੇ ਦੇ ਡਿੱਪੂ ਹੋਲਡਰਾਂ ਦੇ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਡਿੱਪੂ ਹੋਲਡਰਾਂ ਦੀਆਂ ਮੰਗਾਂ ਸੁਣੀਆਂ। ਮੀਟਿੰਗ ਦੌਰਾਨ ਡਿੱਪੂ ਹੋਲਡਰਾਂ ਦੇ ਸੰਗਠਨਾਂ ਦੇ ਨੁਮਾਇੰਦਿਆਂ ਦੀਆਂ ਮੰਗਾਂ ਸੁਣੀਆਂ ਗਈਆਂ। ਖੁਰਾਕ ਸਪਲਾਈ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਡਿੱਪੂ ਹੋਲਡਰਾਂ ਦੀ ਮਾਰਜਨ ਮਨੀ ਪਹਿਲਾਂ ਹੀ 25 ਰੁਪਏ ਤੋਂ ਵਧਾ ਕੇ 50 ਰੁਪਏ ਕਰਦਿਆਂ ਦੁੱਗਣੀ ਕਰ ਦਿੱਤੀ ਗਈ ਹੈ ਅਤੇ ਹੁਣ ਇਸ ਵਿਚ 20 ਰੁਪਏ ਦਾ ਹੋਰ ਵਾਧਾ ਕਰਨ ਲਈ ਮਾਮਲਾ ਵਿੱਤ ਵਿਭਾਗ ਕੋਲ ਉਠਾਇਆ ਜਾਵੇਗਾ।
HOME ਮਾਰਜਨ ਮਨੀ ਵਿਚ ਹੋਰ ਵਾਧੇ ਦਾ ਮਾਮਲਾ ਵਿੱਤ ਵਿਭਾਗ ਕੋਲ ਉਠਾਇਆ ਜਾਵੇਗਾ:...