ਮਾਲਵਾ ਲਿਖਾਰੀ ਸਭਾ ਨੇ ਥਾਲੀਆਂ ਖੜਕਾ ਕੇ ਪ੍ਰਧਾਨ ਮੰਤਰੀ ਦੀ ‘ਮਨ ਕੀ ਬਾਤ’ ਦਾ ਕੀਤਾ ਵਿਰੋਧ

ਸਾਲ 2020-2022 ਲਈ ਸਰਬਸੰਮਤੀ ਨਾਲ ਹੋਈ ਸਭਾ ਦੀ ਕਾਰਜਕਾਰਨੀ ਦੀ ਚੋਣ

ਸੰਗਰੂਰ (ਸਮਾਜ ਵੀਕਲੀ) (ਰਮੇਸ਼ਵਰ ਸਿੰਘ)- ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦਾ ਦੋ ਸਾਲਾ ਇਜਲਾਸ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿਖੇ ਪ੍ਰੋ. ਨਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਹੋਇਆ, ਜਿਸ ਵਿੱਚ ਸ਼ਾਮਲ ਹੋਏ ਸਾਹਿਤਕਾਰਾਂ ਨੇ ਕਿਸਾਨ ਜਥੇਬੰਦੀਆਂ ਦੀ ਅਪੀਲ ਮੁਤਾਬਿਕ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਜਾਣ ਵਾਲੀ ‘ਮਨ ਕੀ ਬਾਤ’ ਦਾ ਥਾਲੀਆਂ ਖੜਕਾ ਕੇ ਵਿਰੋਧ ਕੀਤਾ ਗਿਆ।

ਸਰਬਸੰਮਤੀ ਨਾਲ ਪਾਸ ਕੀਤੇ ਗਏ ਇੱਕ ਮਤੇ ਵਿੱਚ ਕਿਸਾਨ ਅੰਦੋਲਨ ਦਾ ਪੁਰਜ਼ੋਰ ਸਮਰਥਨ ਕਰਦੇ ਹੋਏ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਆਪਣੇ ਮਨ ਦੀਆਂ ਗੱਲਾਂ ਕਰਨੀਆਂ ਛੱਡ ਕੇ ਅੰਤਾਂ ਦੀ ਠੰਢ ਵਿੱਚ ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਦੀਆਂ ਹੱਦਾਂ ਉੱਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗੱਲ ਇਮਾਨਦਾਰੀ ਨਾਲ ਸੁਣਨ ਦੀ ਕੋਸ਼ਿਸ਼ ਕਰਨ ਕਿਉਂਕਿ ਪ੍ਰਧਾਨ ਮੰਤਰੀ ਬੇਤੁਕੀਆਂ ਗੱਲਾਂ ਵਿਸ਼ਵ ਭਰ ਵਿੱਚ ਭਾਰਤ ਦੀ ਲੋਕਤੰਤਰੀ ਪ੍ਰਣਾਲੀ ਨੂੰ ਧੁੰਦਲਾ ਕਰ ਰਹੀਆਂ ਹਨ।

ਸਾਲ 2020-2022 ਲਈ ਸਰਬਸੰਮਤੀ ਨਾਲ ਹੋਈ ਸਭਾ ਦੀ ਕਾਰਜਕਾਰਨੀ ਦੀ ਚੋਣ ਵਿੱਚ ਦਲਬਾਰ ਸਿੰਘ ਅਤੇ ਪ੍ਰੋ. ਨਰਿੰਦਰ ਸਿੰਘ ਨੂੰ ਸਰਪ੍ਰਸਤ, ਕਰਮ ਸਿੰਘ ਜ਼ਖ਼ਮੀ ਨੂੰ ਪ੍ਰਧਾਨ, ਸੁਖਵਿੰਦਰ ਸਿੰਘ ਲੋਟੇ, ਸੁਖਵਿੰਦਰ ਕੌਰ ਸਿੱਧੂ ਅਤੇ ਮੇਘ ਗੋਇਲ ਨੂੰ ਮੀਤ ਪ੍ਰਧਾਨ, ਰਜਿੰਦਰ ਸਿੰਘ ਰਾਜਨ ਨੂੰ ਜਨਰਲ ਸਕੱਤਰ, ਕੁਲਵੰਤ ਖਨੌਰੀ, ਸਤਪਾਲ ਸਿੰਘ ਲੌਂਗੋਵਾਲ ਅਤੇ ਮੀਤ ਸਕਰੌਦੀ ਨੂੰ ਸਕੱਤਰ, ਸਰਬਜੀਤ ਸਿੰਘ ਨੂੰ ਖਜ਼ਾਨਚੀ, ਜਸਵਿੰਦਰ ਸਿੰਘ ਜੌਲੀ ਨੂੰ ਸਹਾਇਕ ਖਜ਼ਾਨਚੀ, ਅਮਨ ਜੱਖਲਾਂ ਨੂੰ ਪ੍ਰੈੱਸ ਸਕੱਤਰ, ਜੱਗੀ ਮਾਨ, ਧਰਮਵੀਰ ਸਿੰਘ, ਗੋਬਿੰਦ ਸਿੰਘ ਤੂਰਬਨਜਾਰਾ, ਗੁਰਮੀਤ ਸਿੰਘ ਸੋਹੀ, ਭੁਪਿੰਦਰ ਨਾਗਪਾਲ, ਬਿੱਕਰ ਸਿੰਘ ਸਟੈਨੋ ਅਤੇ ਸੁਰਿੰਦਰਪਾਲ ਸਿੰਘ ਸਿਦਕੀ ਨੂੰ ਕਾਰਜਕਾਰਨੀ ਮੈਂਬਰ ਚੁਣ ਲਿਆ ਗਿਆ।

ਇਸ ਮੌਕੇ ਪਾਸ ਕੀਤੇ ਗਏ ਹੋਰ ਮਤਿਆਂ ਵਿੱਚ ਮੌਜੂਦਾ ਕਿਸਾਨੀ ਸੰਘਰਸ਼ ਦੌਰਾਨ ਚੱਲ ਰਹੇ ਧਰਨਿਆਂ ਵਿੱਚ ਸਭਾ ਦੇ ਮੈਂਬਰਾਂ ਵੱਲੋਂ ਹਾਜ਼ਰੀ ਭਰਨ ਦਾ ਫ਼ੈਸਲਾ ਕੀਤਾ ਗਿਆ ਅਤੇ ਸਭਾ ਵੱਲੋਂ ਪ੍ਰਕਾਸ਼ਿਤ ਕਰਵਾਏ ਜਾ ਰਹੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਸਾਂਝੇ ਕਾਵਿ-ਸੰਗ੍ਰਹਿ ਲਈ ਰਚਨਾਵਾਂ ਛੇਤੀ ਦੇਣ ਲਈ ਕਿਹਾ ਗਿਆ ਤਾਂ ਕਿ ਜਨਵਰੀ ਵਿੱਚ ਪੁਸਤਕ ਲੋਕ ਅਰਪਣ ਕੀਤੀ ਜਾ ਸਕੇ।

ਛੋਟੇ ਸਾਹਿਬਜ਼ਾਦਿਆਂ ਅਤੇ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਹੋਏ ਕਵੀ ਦਰਬਾਰ ਵਿੱਚ ਸਤਪਾਲ ਸਿੰਘ ਲੌਂਗੋਵਾਲ, ਸੁਖਵਿੰਦਰ ਸਿੰਘ ਲੋਟੇ, ਮੀਤ ਸਕਰੌਦੀ, ਰਜਿੰਦਰ ਸਿੰਘ ਰਾਜਨ, ਕਰਮ ਸਿੰਘ ਜ਼ਖ਼ਮੀ, ਪ੍ਰੋ. ਨਰਿੰਦਰ ਸਿੰਘ, ਮੇਘ ਗੋਇਲ, ਧਰਮਵੀਰ ਸਿੰਘ, ਸਰਬਜੀਤ ਸਿੰਘ, ਜਸਵਿੰਦਰ ਸਿੰਘ ਜੌਲੀ, ਗੁਰਮੀਤ ਸਿੰਘ ਸੋਹੀ, ਗੁਰਪ੍ਰੀਤ ਮਦਾਨ, ਜੱਗੀ ਮਾਨ, ਅਮਨ ਜੱਖਲਾਂ, ਦਲਬਾਰ ਸਿੰਘ, ਗੋਬਿੰਦ ਸਿੰਘ ਤੂਰਬਨਜਾਰਾ, ਸੁਰਿੰਦਰਪਾਲ ਸਿੰਘ ਸਿਦਕੀ, ਸੁਖਵਿੰਦਰ ਕੌਰ ਸਿੱਧੂ, ਕੁਲਵੰਤ ਖਨੌਰੀ ਅਤੇ ਰਵਿੰਦਰਪਾਲ ਸਿੰਘ ਆਦਿ ਕਵੀਆਂ ਨੇ ਹਿੱਸਾ ਲਿਆ।

ਕਵੀ ਦਰਬਾਰ ਵਿੱਚ ਉਚੇਚੇ ਤੌਰ ’ਤੇ ਪਹੁੰਚੇ ਦੋ ਛੋਟੇ ਬੱਚਿਆਂ ਵਿਨਯਾ ਮਦਾਨ ਅਤੇ ਸੂਜਲ ਮਦਾਨ ਨੇ ਵੀ ਆਪਣੀਆਂ ਭਾਵਪੂਰਨ ਕਵਿਤਾਵਾਂ ਨਾਲ ਹਾਜ਼ਰੀ ਲਵਾਈ। ਅੰਤ ਵਿੱਚ ਕਰਮ ਸਿੰਘ ਜ਼ਖ਼ਮੀ ਨੇ ਸਾਰੇ ਆਏ ਸਾਹਿਤਕਾਰਾਂ ਦਾ ਧੰਨਵਾਦ ਕੀਤਾ ਅਤੇ ਮੰਚ ਸੰਚਾਲਨ ਦੀ ਭੂਮਿਕਾ ਰਜਿੰਦਰ ਸਿੰਘ ਰਾਜਨ ਨੇ ਬਾਖ਼ੂਬੀ ਨਿਭਾਈ।

Previous articleਲੋਕ ਮਸਲਿਆਂ ਦੀ ਜੇ ਗੱਲ ਕਰੇਂਗਾ …..
Next articleਬੈਂਕਾਂ ਸਵੈ ਰੁਜ਼ਗਾਰ ਪ੍ਰਫੁੱਲਿਤ ਕਰਨ ਵਾਸਤੇ ਖੁੱਲਦਿੱਲੀ ਨਾਲ ਕਰਜ਼ ਦੇਣ-ਡਿਪਟੀ ਕਮਿਸ਼ਨਰ