ਸੰਗਰੂਰ (ਸਮਾਜ ਵੀਕਲੀ) (ਰਮੇਸ਼ਵਰ ਸਿੰਘ)- ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ ਰੇਲਵੇ ਸਟੇਸ਼ਨ ਸੰਗਰੂਰ ਨੇੜੇ ਲੱਗੇ ਕਿਸਾਨ ਧਰਨੇ ਵਿੱਚ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਸਾਹਿਤਕਾਰ ਸਭਾ ਦਾ ਬੈਨਰ ਲੈ ਕੇ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਤੋਂ ਇਕੱਠੇ ਹੋ ਕੇ ਕਿਸਾਨ ਧਰਨੇ ਵਿੱਚ ਸ਼ਾਮਲ ਹੋਏ। ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਸਬੰਧੀ ਚਰਚਾ ਕਰਦਿਆਂ ਹਾਜ਼ਰ ਲੇਖਕਾਂ ਅਤੇ ਲੇਖਿਕਾਵਾਂ ਨੇ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਅਪਣਾਏ ਗਏ ਹੰਕਾਰੀ ਰਵੱਈਏ ਦੀ ਬੜੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਸਰਕਾਰ ਲੋਕਾਂ ਨੂੰ ਤਬਾਹ ਕਰਨ ਵਾਲੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਵੇ।
ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੋਏ ਕਵੀ ਦਰਬਾਰ ਵਿਚ ਦਲਬਾਰ ਸਿੰਘ ਚੱਠੇ ਸੇਖਵਾਂ, ਪ੍ਰੋਫੈਸਰ ਨਰਿੰਦਰ ਸਿੰਘ, ਮੂਲ ਚੰਦ ਸ਼ਰਮਾ, ਕਰਮ ਸਿੰਘ ਜ਼ਖ਼ਮੀ, ਰਜਿੰਦਰ ਸਿੰਘ ਰਾਜਨ, ਸੁਰਿੰਦਰਪਾਲ ਸਿੰਘ ਸਿਦਕੀ, ਸੁਖਵਿੰਦਰ ਕੌਰ ਸਿੱਧੂ, ਹਰਕੀਰਤ ਕੌਰ, ਗੁਰਮੀਤ ਸਿੰਘ ਸੋਹੀ, ਧਰਮਵੀਰ ਸਿੰਘ, ਮੀਤ ਸਕਰੌਦੀ ਅਤੇ ਭੁਪਿੰਦਰ ਨਾਗਪਾਲ ਆਦਿ ਕਵੀਆਂ ਨੇ ਹਿੱਸਾ ਲਿਆ। ਮੰਚ ਸੰਚਾਲਨ ਦੀ ਭੂਮਿਕਾ ਰਜਿੰਦਰ ਸਿੰਘ ਰਾਜਨ ਨੇ ਨਿਭਾਈ।