ਫਿਲੌਰ ਅੱਪਰਾ (ਸਮਾਜ ਵੀਕਲੀ)- ਸਬ ਇੰਸਪੈਕਟਰ ਪ੍ਰਗਟ ਸਿੰਘ ਚੌਂਕੀ ਇੰਚਾਰਜ ਅੱਪਰਾ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਨੇ ਮਾਸਕ ਨਾ ਪਹਿਨਣ ਵਾਲੇ ਚਾਲਕਾਂ ਦੇ ਅਨੇਕਾ ਚਲਾਨ ਕੱਟੇ ਗਏ ਤੇ 500 ਰੁਪਏ ਜੁਰਮਾਨਾ ਲਗਾਇਆ ਗਿਆ। ਸਬ ਇੰਸਪੈਕਟਰ ਪ੍ਰਗਟ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਵਧਦੇ ਹੋਏ ਪ੍ਰਭਾਵ ਕਾਰਨ ਇਹ ਕਦਮ ਉਠਾਇਆ ਗਿਆ ਹੈ।
ਉਨਾਂ ਕਿਹਾ ਕਿ ਸਰਕਾਰ ਤੇ ਸਿਹਤ ਵਿਭਾਗ ਦੇ ਨਿਯਮਾਂ ਨੂੰ ਟਿੱਚ ਜਾਨਣ ਵਾਲਿਆਂ ਖਿਲਾਫ਼ ਸਖਤ ਤੋਂ ਸਖਤ ਕਾਰਵੀ ਕੀਤੀ ਜਾਵੇਗੀ। ਇਸ ਮੌਕੇ ਏ. ਐਸ. ਆਈ. ਹਰਜੀਤ ਸਿੰਘ, ਮਹਿੰਦਰ ਸਿੰਘ ਹੌਲਦਾਰ, ਸਰਬਜੀਤ ਸਿੰਘ , ਮੋਹਿਤ ਕੁਮਾਰ ਹੈੱਡ ਕਾਂਸਟੇਬਲ ਤੇ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।