*ਮਾਸਟਰ ਸੰਜੀਵ ਧਰਮਾਣੀ ਦੀਆਂ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਸ਼ਲਾਘਾਯੋਗ-: ਨਵੀਨ ਕੁਮਾਰ।

ਸ਼੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) : ਆਸਰਾ ਫਾਊਂਡੇਸ਼ਨ (ਰਜਿ:) ਸ੍ਰੀ ਅਨੰਦਪੁਰ ਸਾਹਿਬ ਵੱਲੋਂ ਅੱਜ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਦੱਸਣਯੋਗ ਹੈ ਕਿ ਮਾਸਟਰ ਸੰਜੀਵ ਧਰਮਾਣੀ ਆਸਰਾ ਫਾਊਂਡੇਸ਼ਨ (ਰਜਿ:) ਸ਼੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਂਬਰ ਹਨ ਅਤੇ ਪਿਛਲੇ ਦਿਨੀਂ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅਧਿਆਪਕ ਦਿਵਸ ਦੇ ਪਵਿੱਤਰ ਦਿਹਾੜੇ ਮੌਕੇ ਸਥਾਨਕ ਵਿਰਾਸਤ – ਏ – ਖਾਲਸਾ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਦੇ ਸਿੱਖਿਆ ਅਤੇ ਸਮਾਜ ਪ੍ਰਤੀ ਨਿਭਾਏ ਵਿਸ਼ੇਸ਼ ਯੋਗਦਾਨ ਨੂੰ ਦੇਖਦੇ ਹੋਏ “ਸਟੇਟ ਐਵਾਰਡ” ਨਾਲ ਨਿਵਾਜਿਆ ਗਿਆ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਮਾਸਟਰ ਸੰਜੀਵ ਧਰਮਾਣੀ ਅੰਤਰਰਾਸ਼ਟਰੀ ਲੇਖਕ ਦੇ ਤੌਰ ‘ਤੇ ਪ੍ਰਸਿੱਧ ਹਨ ਅਤੇ ਇਲਾਕੇ ਵਿੱਚ ਜਾਣੀ – ਪਹਿਚਾਣੀ ਸ਼ਖ਼ਸੀਅਤ ਹਨ।

ਮਾਸਟਰ ਸੰਜੀਵ ਧਰਮਾਣੀ ” ਇੰਡੀਆ ਬੁੱਕ ਆੱਫ਼ ਰਿਕਾਰਡਜ਼ ” ਵਿੱਚ ਵੀ ਆਪਣਾ ਨਾਂ ਦਰਜ ਕਰਵਾ ਚੁੱਕੇ ਹਨ।ਉਹ ਹਮੇਸ਼ਾ ਆਪਣੇ ਵਿਦਿਆਰਥੀਆਂ, ਸਮਾਜ ਅਤੇ ਵਾਤਾਵਰਨ ਤੇ ਪੰਛੀਆਂ ਦੀ ਭਲਾਈ ਲਈ ਤੱਤਪਰ ਰਹਿੰਦੇ ਹਨ। ਪਿਛਲੇ ਕਾਫ਼ੀ ਅਰਸੇ ਤੋਂ ਉਹ ਆਸਰਾ ਫਾਊਂਡੇਸ਼ਨ ਨਾਲ ਜੁੜ ਕੇ ਵੀ ਸਮਾਜ ਭਲਾਈ ਦੇ ਅਨੇਕਾਂ ਕਾਰਜ ਬਾਖੂਬੀ ਅੱਗੇ ਹੋ ਕੇ ਨਿਭਾਅ ਰਹੇ ਹਨ। ਮਾਸਟਰ ਸੰਜੀਵ ਧਰਮਾਣੀ ਨੂੰ ਪੰਜਾਬ ਸਰਕਾਰ ਵੱਲੋਂ “ਸਟੇਟ ਐਵਾਰਡ” ਮਿਲਣ ‘ਤੇ ਜਿਥੇ ਆਸਰਾ ਫਾਊਂਡੇਸ਼ਨ ਦੇ ਮੈਂਬਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਉਥੇ ਹੀ ਫਾਊਂਡੇਸ਼ਨ ਵਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਪੰਜ ਪਿਆਰਾ ਪਾਰਕ ਵਿਖੇ ਮਾਸਟਰ ਸੰਜੀਵ ਧਰਮਾਣੀ ਨੂੰ ਵਿਸ਼ੇਸ਼ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਖੁਸ਼ੀ ਸਾਂਝੀ ਕੀਤੀ।

ਇਸ ਮੌਕੇ ਮਾਸਟਰ ਸੰਜੀਵ ਧਰਮਾਣੀ ਨੇ ਆਸਰਾ ਫਾਊਂਡੇਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਸਮੁੱਚੇ ਮੈਂਬਰ ਸਾਹਿਬਾਨ, ਆਪਣੇ ਪਰਿਵਾਰ ਅਤੇ ਹਿਤੈਸ਼ੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ।ਇਸ ਮੌਕੇ ਆਸਰਾ ਫਾਊਂਡੇਸ਼ਨ ਦੇ ਪ੍ਰਧਾਨ ਨਵੀਨ ਕੁਮਾਰ, ਮਾਸਟਰ ਸੰਜੀਵ ਧਰਮਾਣੀ, ਦਵਿੰਦਰਪਾਲ ਸਿੰਘ, ਅਜੇ ਕੁਮਾਰ, ਇੰਦਰਪ੍ਰੀਤ ਸਿੰਘ, ਕੰਵਲਜੋਤ ਸਿੰਘ, ਡਾ. ਮਨਦੀਪ ਸਿੰਘ, ਦੁਰੋਹੀਨ ਘਈ, ਅੰਕੁਸ਼ ਕੁਮਾਰ, ਧੀਰਜ ਘਈ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Previous articleਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਹੋਈ ਪੈਨਲ ਮੀਟਿੰਗ
Next articleChechnya’s leader Ramzan Kadyrov suggests Putin might not be fully aware of true state of affairs