ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਆਪਣਾ ਪੰਜਾਬ ਫਾਊਂਡੇਸ਼ਨ ਜੋ ਕਿ ਸਿਹਤ ਸਿੱਖਿਆ ਅਤੇ ਵਾਤਾਵਰਣ ਦੀ ਸੰਭਾਲ ਦੇ ਵਿਸ਼ਿਆਂ ਨੂੰ ਸਮਰਪਿਤ ਸੰਸਥਾ ਹੈ । ਜਿਸ ਵੱਲੋਂ ਵਾਤਾਵਰਨ ਦੀ ਸੰਭਾਲ ਸਬੰਧੀ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਇਸੇ ਲੜੀ ਤਹਿਤ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਆਰ ਸੀ ਐਫ ਦੇ ਵਿਦਿਆਰਥੀਆਂ ਵੱਲੋਂ ਵੱਡੀ ਗਿਣਤੀ ਵਿਚ ਬੂਟੇ ਲਗਾਏ ਗਏ । ਡਾ.ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਸ਼ੁਰੂ ਕੀਤੇ ਇਸ ਮਿਸ਼ਨ ਹਰਿਆਲੀ 2022 ਨਾਂ ਦੀ ਮੁਹਿੰਮ ਦਾ ਸਾਥ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨ ਆਫ ਪੰਜਾਬ ਤੇ ਹੋਰ ਸੰਸਥਾਂਵਾਂ ਦੇ ਰਹੀਆਂ ਹਨ । ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਉਚੇਚੇ ਤੌਰ ‘ਤੇ ਸਮਾਗਮ ਵਿਚ ਪਹੁੰਚੇ ਅਤੇ ਵਿਦਿਆਰਥੀਆਂ ਨਾਲ ਸਕੂਲ ਦੇ ਵਿਹੜੇ ਵਿੱਚ ਪੌਦੇ ਲਗਾਏ ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਂਗਾ ਨੇ ਦੱਸਿਆ ਕੇ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀ ਆਪਣੇ ਮਾਤਾ-ਪਿਤਾ ਦੇ ਨਾਲ ਆਪਣੀ ਮਨ-ਪਸੰਦ ਜਗ੍ਹਾ ਉਪਰ ਇਕ ਬੂਟਾ ਲਗਾਉਗੇ । ਬਾਰਵੀਂ ਕਲਾਸ ਤੱਕ ਦੇ ਵਿਦਿਆਰਥੀ ਸਕੂਲ ਸਟਾਫ ਨਾਲ ਜਾ ਕੇ ਵੱਖ ਵੱਖ ਥਾਵਾਂ ਉੱਤੇ ਬੂਟੇ ਲਗਾਉਣਗੇ ਅਤੇ ਇਸ ਕਾਰਜ ਲਈ ਉਹਨਾਂ ਨੂੰ ਮਿਸ਼ਨ ਹਰਿਆਲੀ ਮੁਹਿੰਮ ਤਹਿਤ ਸਰਟੀਫਿਕੇਟ ਵੀ ਦਿੱਤੇ ਜਾਣਗੇ । ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਸਬੰਧੀ ਸਕੂਲ ਦੇ ਸਾਰੇ ਸਟਾਫ਼ ਅਤੇ ਬੱਚਿਆ ਵਿੱਚ ਬਹੁਤ ਉਤਸ਼ਾਹ ਹੈ । ਇਸ ਮੌਕੇੇ ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ, ਇੰੰਜੀਨੀਅਰ ਨਿਮਰਤਾ ਕੌੌੌਰ ਪ੍ਰਸ਼ਾਸਕ, ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਰ ਸਨ ।