‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹੇ ’ਚ ਗਲੇ ਰਾਹੀਂ 19299 ਲੋਕਾਂ ਦੇ ਲਏ ਗਏ ਟੈਸਟ, 17856 ਲੋਕਾਂ ਦੇ ਟੈਸਟ ਪਾਏ ਗਏ ਨੈਗਟਿਵ

ਜਲੰਧਰ 23 ਜੂਨ (ਸਮਾਜ ਵੀਕਲੀ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ 19299 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ। ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜ਼ਿਲ੍ਹੇ ਵਿੱਚ ਇਹ ਟੈਸਟ ਕੀਤੇ ਜਾ ਰਹੇ ਹਨ ਅਤੇ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਨੂੰ ਕੋਰੋਨਾ ਵਾਇਰਸ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਹੁਣ ਤੱਕ 19299 ਸ਼ੱਕੀ ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਹਨ ਜਿਨਾਂ ਵਿਚੋਂ 17856 ਲੋਕਾਂ ਦੇ ਟੈਸਟ ਨੈਗੇਟਿਵ ਪਾਏ ਗਏ ਹਨ ਅਤੇ 635 ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 10269 ਵਿਅਕਤੀਆਂ ਨੂੰ ਕੁਆਰੰਟੀਨ ਕੀਤਾ ਗਿਆ ਸੀ ਜਿਨਾਂ ਵਿਚੋਂ 9425 ਲੋਕਾਂ ਵਲੋਂ 14 ਦਿਨਾਂ ਦਾ ਕੁਆਰੰਟੀਨ ਸਮਾਂ ਪੂਰਾ ਕਰ ਲਿਆ ਹੈ ਅਤੇ 844 ਲੋਕਾਂ ਦਾ ਕੁਆਰੰਟੀਨ ਸਮਾਂ ਚੱਲ ਰਿਹਾ ਹੈ।

 

Previous articleTurbulence in the life of Elderly People in India
Next articleਡਿਪਟੀ ਕਮਿਸ਼ਨਰ ਵਲੋਂ ਕੋਰੋਨਾ ਵਾਇਰਸ ਦਾ ਹੋਰ ਪ੍ਰਭਾਵੀ ਢੰਗ ਨਾਲ ਮੁਕਾਬਲਾ ਕਰਨ ਲਈ ਬਹੁਪੱਖੀ ਰਣਨੀਤੀ ’ਤੇ ਜੋਰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਥਿਤੀ ਦਾ ਲਿਆ ਜਾਇਜ਼ਾ