ਮਿੱਠੜਾ ਕਾਲਜ ਦੇ ਵਿਦਿਆਰਥੀਆਂ ਫੈਸ਼ਨ ਡਿਜ਼ਾਈਨਿੰਗ ਦੇ ਨਤੀਜਿਆਂ ਵਿੱਚ ਮਾਰੀਆਂ ਮੱਲਾਂ

ਕੈਪਸ਼ਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਨਤੀਜਿਆਂ ਵਿੱਚ ਫੈਸ਼ਨ ਡਿਜ਼ਾਈਨਿੰਗ ਦੇ ਪਹਿਲੀ ਡਿਵੀਜ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਦੱਸ ਜੂਨ ਨੂੰ ਵਿੱਦਿਅਕ ਸੈਸ਼ਨ 2020 ਦੀਆਂ ਸਮੈਸਟਰ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਸਾਰੇ ਵਿਦਿਆਰਥੀਆਂ ਡਿਵੀਜ਼ਨ ਵਿੱਚ ਪਾਸ ਹੋਏ ਹਨ। ਕਾਲਜ ਦੇ ਓ ਐੱਸ ਡੀ ਡਾ ਦਲਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਕਾਲਜ ਦੀ ਬੀ ਐਸ ਸੀ ਆਈ ਟੀ ਸਮੈਸਟਰ ਤੀਜਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 91 ਫੀਸਦੀ, ਸਿਮਰਨਪ੍ਰੀਤ ਕੌਰ ਨੇ 86 ਫੀਸਦੀ, ਜਸਪ੍ਰੀਤ ਕੌਰ ਤੇ ਕਿਰਨਦੀਪ ਕੌਰ ਨੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।

ਉਨ੍ਹਾਂ ਕਿਹਾ ਕਿ ਕਾਲਜ ਦੇ ਯੋਗ ਅਧਿਆਪਕਾਂ ਦੀ ਅਗਵਾਈ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਲਗਨ ਕਰਕੇ ਇਨ੍ਹਾਂ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਪਹਿਲੀ ਡਿਵੀਜ਼ਨ ਹਾਸਲ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਲਜ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਉਪਰ ਪੂਰਾ ਯਕੀਨ ਹੈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਵਿੱਦਿਅਕ ਖੇਤਰ ਵਿੱਚ ਵਧੀਆ ਅੰਕ ਪ੍ਰਾਪਤ ਕਰਕੇ ਕਾਲਜ ਦੇ ਮਾਣ ਵਿੱਚ ਵਾਧਾ ਕਰਦੇ ਰਹਿਣਗੇ। ਡਾ ਦਲਜੀਤ ਸਿੰਘ ਖਹਿਰਾ ਇਸ ਮੌਕੇ ਪਹਿਲਾ ਦੂਜਾ ਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੇ ਹੋਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ। ਇਸ ਮੌਕੇ ਤੇ ਫੈਸ਼ਨ ਡਿਜ਼ਾਈਨਿੰਗ ਦੇ ਪ੍ਰੋਫੈਸਰ ਹਰਪ੍ਰੀਤ ਕੌਰ ਸਮੂਹ ਸਟਾਫ ਨੂੰ ਵਧਾਈ ਦਿੱਤੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleGerman city’s special task force to be disbanded over extremist posts
Next articleਖੇਤਾਂ ਦੇ ਪੁੱਤ