ਮਿੱਠੜਾ ਕਾਲਜ ਦੇ ਵਿਦਿਆਰਥੀਆਂ ਨੇ ਬੀ ਕਾਮ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਮਾਰੀਆਂ ਮੱਲਾਂ

ਕੈਪਸ਼ਨ - ਮਿੱਠੜਾ ਕਾਲਜ ਦੇ ਬੀ ਕਾਮ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ

 ਕਪੂਰਥਲਾ,ਸਮਾਜ ਵੀਕਲੀ  (ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ  ਨੇ ਆਪਣੇ ਬੀ ਕਾਮ ਸਮੈਸਟਰ ਪਹਿਲਾ ਦੇ  ਐਲਾਨੇ ਨਤੀਜਿਆਂ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵਿਦਿਆਰਥੀਆਂ ਨੇ ਸ਼ਲਾਘਾਯੋਗ ਅੰਕ ਹਾਸਲ ਕੀਤੇ ਹਨ।   ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਦੱਸਿਆ ਕਿ  ਕੋਰੋਨਾ ਦੀ ਮਹਾਂਮਾਰੀ ਨੇ ਜਿੱਥੇ ਮਨੁੱਖ ਦੇ ਸਧਾਰਨ ਜੀਵਨ ਨੂੰ ਪ੍ਰਭਾਵਤ ਕੀਤਾ। ਉਥੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਪ੍ਰੀਖਿਆਵਾਂ ਤੇ ਬੁਰਾ ਅਸਰ ਪਾਇਆ ਹੈ।  ਪ੍ਰੰਤੂ ਇਸ ਸਭ ਦੇ ਬਾਵਜੂਦ ਵੀ    ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਕਾਲਜ ਦੇ ਵਿਦਿਆਰਥੀਆਂ ਨੇ ਬਹੁਤ ਚੰਗੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਇਲਾਕੇ ਵਿੱਚ ਰੌਸ਼ਨ ਕੀਤਾ ਹੈ

। ਬੀ ਕਾਮ ਸਮੈਸਟਰ ਪਹਿਲਾ ਦੀ ਵਿਦਿਆਰਥਣ ਰੂਬਨਪ੍ਰੀਤ ਕੌਰ ਨੇ  72 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ ਸਥਾਨ , ਨਵਜੀਤ ਕੌਰ ਨੇ 70 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਸਰਾ ਸਥਾਨ ਅਤੇ ਪ੍ਰਭਦੀਪ ਕੌਰ ਨੇ 69 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਦੌਰਾਨ ਜਿਥੇ ਕਾਲਜ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਵਧਾਈਆਂ ਦਿੱਤੀਆਂ। ਉੱਥੇ ਹੀ   ਡਾ ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫ਼ਲ ਕਾਰਗੁਜ਼ਾਰੀ ਤੇ ਹੌਸਲਾਅਫਜਾਈ ਕਰਦਿਆਂ  ਕਿਹਾ ਕਿ ਉਹ ਅਗਲੇ ਸਮੈਸਟਰ ਵਿੱਚ ਵੀ ਹੋਰ ਮਿਹਨਤ ਕਰਨ । ਉਨ੍ਹਾਂ ਨੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ ਗੁਰਪ੍ਰੀਤ ਕੌਰ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹੈਪੀ ਦੀ ਮੰਮੀ ਭਾਲ਼ੇ ਚੀਕੂ ਤੇ ਸੀਤਾਫਲ਼
Next articleਇਪਟਾ 25 ਮਈ ਨੂੰ ਜੂਮ ਐਪ ਰਾਹੀ ਮਨਾਵੇਗੀ ਸਥਾਪਨਾ ਦਿਵਸ-ਸਰਬਜੀਤ ਰੂਪੋਵਾਲੀ