ਮਿੱਠੜਾ ਕਾਲਜ ਦੇ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਸਮੈਸਟਰ ਪਹਿਲਾ ਦੇ ਨਤੀਜਿਆਂ ਚ ਮਾਰੀਆਂ ਮੱਲਾਂ

ਕੈਪਸ਼ਨ - ਸਮੈਸਟਰ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ 7 ਜੂਨ ਨੂੰ ਵਿੱਦਿਅਕ ਸੈਸ਼ਨ 2020 ਦੀਆਂ ਸਮੈਸਟਰ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵਿਦਿਆਰਥੀਆਂ ਨੇ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ ਹੈ। ਕਾਲਜ ਦੇ ਓ ਐੱਸ ਡੀ ਡਾ ਦਲਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਕਰੋਨਾ ਦੀ ਮਹਾਂਮਾਰੀ ਨੇ ਜਿੱਥੇ ਆਮ ਜਨ ਸਾਧਾਰਨ ਜੀਵਨ ਨੂੰ ਪ੍ਰਭਾਵਤ ਕੀਤਾ ਹੈ। ਉੱਥੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਪ੍ਰੀਖਿਆ ਉੱਪਰ ਬੁਰਾ ਅਸਰ ਪਾਇਆ ਹੈ ।

ਪ੍ਰੰਤੂ ਇਸ ਸਭ ਦੇ ਬਾਵਜੂਦ ਵੀ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਇਲਾਕੇ ਚ ਰੌਸ਼ਨ ਕੀਤਾ ਹੈ। ਕਾਲਜ ਦੇ ਓ ਐੱਸ ਡੀ ਡਾ ਦਲਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਕਾਲਜ ਦੀ ਬੀ ਐੱਸ ਬੀ ਨਾਨ ਮੈਡੀਕਲ ਸਮੈਸਟਰ ਪਹਿਲਾ ਦੇ ਨਤੀਜਿਆਂ ਚ ਕੀਰਤੀ ਸ਼ਰਮਾ ਨੇ 78 ਫੀਸਦੀ ਅੰਕ ਹਾਸਲ ਕਰਕੇ ਪਹਿਲਾ, ਆਰਤੀ ਯਾਦਵ ਨੇ 68 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ, ਤੇ ਸਨਮਦੀਪ ਕੌਰ ਨੇ 67 ਫ਼ੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਕਾਲਜ ਪੱਧਰ ਤੇ ਸ਼ਾਨਦਾਰ ਮੱਲਾਂ ਮਾਰਨਾ ਇਹਨਾਂ ਦੇ ਮਾਪਿਆਂ ਦਾ ਸਹਿਯੋਗ ਤੇ ਆਦਰਸ਼ਵਾਦੀ ਅਧਿਆਪਕਾਂ ਦੀ ਲਗਨ ਤੇ ਮਿਹਨਤ ਸਦਕਾ ਹੀ ਸੰਭਵ ਹੋਇਆ ਹੈ ।

ਡਾ ਦਲਜੀਤ ਸਿੰਘ ਖਹਿਰਾ ਨੇ ਇਸ ਮੌਕੇ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਉਹ ਅਗਲੇ ਸਮੈਸਟਰ ਵਿੱਚ ਵੀ ਇਸੇ ਤਰ੍ਹਾਂ ਹੀ ਮਿਹਨਤ ਕਰਨ ਤੇ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕਰਨ ਉਨ੍ਹਾਂ ਨੇ ਸਾਇੰਸ ਵਿਭਾਗ ਦੇ ਮੁਖੀ ਡਾ ਪਰਮਜੀਤ ਕੌਰ ਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਈ.ਟੀ.ਟੀ ਅਧਿਆਪਕ ਯੂਨੀਅਨ ਨੇ ਵਜਾਇਆ ਸੰਘਰਸ਼ ਦਾ ਬਿਗੁਲ
Next articleगुरदयाल सिंह जस्सल विभिन्न जत्थेबंदीयों द्वारा सम्मानित