ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਬੰਧ ਹੇਠ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਇਕ ਅੰਤਰ ਕਾਲਜ ਆਨਲਾਈਨ ਲੇਖ ਮੁਕਾਬਲਾ ਕਰਵਾਇਆ ਗਿਆ । ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਣੀ ਸ਼ਹਾਦਤ ਅਤੇ ਸਿੱਖ ਧਰਮ ਵਿੱਚ ਉਨ੍ਹਾਂ ਦੇ ਯੋਗਦਾਨ ਸਬੰਧੀ ਵਿਸ਼ਿਆਂ ਤੇ ਲੇਖ ਲਿਖਣ ਲਈ ਦਿੱਤਾ ਗਿਆ । ਜਿਸ ਵਿੱਚ ਗੁਰਲੀਨ ਕੌਰ ਪੰਜਾਬੀ ਯੂਨੀਵਰਸਿਟੀ ਸਵਾਮੀ ਸਰਵਾਨੰਦ ਗਿਰੀ ਰੀਜਨਲ ਸੈਂਟਰ ਹੁਸ਼ਿਆਰਪੁਰ ਅਤੇ ਤਰਨਦੀਪ ਕੌਰ ਗੁਰੂ ਤੇਗ ਬਹਾਦਰ ਕਾਲਜ ਦਸੂਹਾ ਨੇ ਪਹਿਲਾ ਸਥਾਨ ਹਾਸਲ ਕੀਤਾ ।
ਰਮਨਦੀਪ ਕੌਰ ਖਾਲਸਾ ਕਾਲਜ ਫਾਰ ਵੋਮੈਨ ਅਤੇ ਜਸਲੀਨ ਕੌਰ ਸਰੂਪ ਰਾਣੀ ਸਰਕਾਰੀ ਕਾਲਜ ਅੰਮ੍ਰਿਤਸਰ ਨੇ ਦੂਸਰਾ ਸਥਾਨ ਅਤੇ ਕੀਰਤੀ ਗਾਬਾ ਡੀਏਵੀ ਯੂਨੀਵਰਸਿਟੀ ਤੇ ਸੁਰੇਸ਼ ਕੁਮਾਰੀ ਜੀ ਐੱਨ ਡੀ ਯੂ ਕਾਲਜ ਨਰੋਟ ਜੈਮਲ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ । ਇਸ ਲੇਖ ਮੁਕਾਬਲੇ ਵਿਚ ਜਿਥੇ 13 ਕਾਲਜਾਂ ਦੇ ਕੁੱਲ 21 ਵਿਦਿਆਰਥੀਆਂ ਨੇ ਭਾਗ ਲਿਆ। ਉਥੇ ਹੀ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਡ਼ੇ ਮਾਣ ਦੀ ਗੱਲ ਹੈ ਕਿ ਪੰਜਾਬ ਦੇ ਨੌਜਵਾਨ ਵਿਦਿਆਰਥੀ ਮਾਨਵਤਾ ਨਾਲ ਸਰਾਬੋਰ ਗੁਰੂ ਸਾਹਿਬ ਦੇ ਜੀਵਨ ਬਾਣੀ ਵਿਚ ਰੁਚੀ ਰੱਖਦੇ ਹਨ।
ਇਸ ਸੁਨਹਿਰੀ ਇਤਿਹਾਸ ਦੀ ਰੱਖਿਆ ਸਾਡੀ ਨੌਜਵਾਨ ਪੀੜ੍ਹੀ ਨੇ ਹੀ ਕਰਨੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਸਿਰਫ਼ ਪੰਜਾਬ ਦੇ ਕਾਲਜਾਂ ਦੇ ਵਿਦਿਆਰਥੀਆਂ ਨੇ ਨਹੀਂ ਬਲਕਿ ਦੂਸਰੇ ਰਾਜ ਤਾਮਿਲ ਨਾਡੂ ਜਿਹੜਾ ਕਿ ਭਾਰਤ ਦੇ ਦੱਖਣ ਵਿੱਚ ਹੈ ਤੋਂ ਵੀ ਵਿਦਿਆਰਥੀਆਂ ਨੇ ਭਾਗ ਲਿਆ। ਗੁਰੂ ਸਾਹਿਬ ਦੀ ਬਾਣੀ ਦਾ ਪ੍ਰਭਾਵ ਪੰਜਾਬ ਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਉਨ੍ਹਾਂ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ ਅਰਪਨਾ ਅਤੇ ਪ੍ਰੋ ਗੁਰਪ੍ਰੀਤ ਕੌਰ ਨੂੰ ਉਕਤ ਮੁਕਾਬਲਾ ਸਫ਼ਲਤਾਪੂਰਵਕ ਕਰਵਾਉਣ ਲਈ ਵਧਾਈ ਦਿੱਤੀ।