ਮਿੱਠੜਾ ਕਾਲਜ ਵਿਖੇ ਨਵੇਂ ਸ਼ੈਸਨ ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ

ਕਪੂਰਥਲਾ (ਸਮਾਜ ਵੀਕਲੀ) (ਕੌੜਾ )– ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਨਵੇਂ ਸ਼ੈਸਨ 2022-23 ਦੀ ਆਰੰਭਤਾ ਨੂੰ ਮੁੱਖ ਰੱਖਦੇ ਹੋਏ ਅਕਾਲ ਪੁਰਖ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੇ ਉਦੇਸ਼ ਤਹਿਤ ਕਾਲਜ ਦੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਉੱਦਮ ਸਦਕਾ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਦੀ ਆਰੰਭਤਾ ਹੋਈ। ਸਮੂਹ ਸਟਾਫ ਅਤੇ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਮਿਲ ਕੇ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਦਿਆਂ ਸੰਪੂਰਨ ਭੋਗ ਪਾਏ ਗਏ ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਸਮੂਹ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਕੋਈ ਵੀ ਕਾਰਜ ਆਰੰਭ ਕਰਨ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ ਆਸਰਾ ਲੈਣਾ ਚਾਹੀਦਾ ਹੈ , ਤਾਂ ਕਿ ਪ੍ਰਮਾਤਮਾ ਦੀ ਕ੍ਰਿਪਾ ਨਾਲ ਕਾਰੀ ਸਫਲਤਾਪੂਰਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਕਾਲਜ ਪਡ਼੍ਹਾਈ ਦੇ ਨਾਲ ਨਾਲ ਪ੍ਰਮਾਤਮਾ ਦੀ ਬੰਦਗੀ ਨੂੰ ਵੀ ਆਪਣੇ ਜੀਵਨ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ ਤਾਂ ਕਿ ਸਾਡਾ ਲੋਕ ਅਤੇ ਪ੍ਰਲੋਕ ਦੋਵੇਂ ਸਵਾਰੇ ਜਾ ਸਕਣ। ਇਸ ਮੌਕੇ ਤੇ ਜਿੱਥੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ । ਉਥੇ ਹੀ ਇਲਾਕੇ ਦੇ ਲੋਕ ਤੇ ਵਿਦਿਆਰਥੀਆਂ ਦੇ ਮਾਪੇ ਵੀ ਇਸ ਮੌਕੇ ਹਾਜ਼ਰ ਸਨ ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਈਂ ਲਾਡੀ ਸ਼ਾਹ ਜੀ ਦਾ ਜਨਮ ਦਿਹਾੜਾ ਦਰਗਾਹ ਬਾਬਾ ਲਾਲਾਂ ਵਾਲਾ ਪੀਰ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ
Next articleਪੰਜਾਬੀ ਮਾਂ ਬੋਲੀ